ਚੰਡੀਗੜ੍ਹ : ਸਾਲ ਦੇ ਆਖ਼ਰੀ ਦਿਨ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਾਲ 2025 'ਚ ਹੋਏ ਅਪਰਾਧਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਡੀ. ਜੀ. ਪੀ. ਨੇ ਦੱਸਿਆ ਕਿ ਸਾਲ 2025 ਦੌਰਾਨ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 55.78 ਲੱਖ ਕੈਪਸੂਲ, 26 ਕਿੱਲੋ ਆਈਸ, 698 ਕਿੱਲੋ ਅਫ਼ੀਮ, 35,000 ਕਿੱਲੋ ਭੁੱਕੀ ਅਤੇ 16.8 ਕਰੋੜ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੀ 263 ਕਰੋੜ ਦੀ ਪ੍ਰਾਪਰਟੀ ਫ੍ਰੀਜ਼ ਕੀਤੀ ਗਈ। ਇਸ ਤੋਂ ਇਲਾਵਾ 40,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 30,000 ਤਸਕਰਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ।
ਇਹ ਵੀ ਪੜ੍ਹੋ : ਸਾਲ 2026 'ਚ ਛੁੱਟੀਆਂ ਹੀ ਛੁੱਟੀਆਂ! ਪ੍ਰਸ਼ਾਸਨ ਨੇ ਜਾਰੀ ਕੀਤੀ ਸੂਚੀ, ਨੋਟ ਕਰ ਲਓ ਲੰਬੇ WEEKEND
ਹੋਰ ਅਪਰਾਧਾਂ ਬਾਰੇ ਗੱਲ ਕਰਦਿਆਂ ਡੀ. ਜੀ. ਪੀ. ਨੇ ਦੱਸਿਆ ਕਿ ਇਸ ਸਾਲ 680 ਕਤਲ ਹੋਏ ਅਤੇ 1583 ਅਗਵਾ ਦੀਆਂ ਘਟਨਾਵਾਂ ਵਾਪਰੀਆਂ, ਜਦੋਂ ਕਿ 944 ਜਬਰ-ਜ਼ਿਨਾਹ ਦੇ ਕੇਸ ਸਾਹਮਣੇ ਆਏ। ਇਸ ਦੇ ਨਾਲ ਹੀ 1866 ਸਨੈਚਿੰਗ ਦੀਆਂ ਘਟਨਾਵਾਂ ਹੋਈਆਂ, ਜਿਨ੍ਹਾਂ 'ਚ 992 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਪੁਲਸ ਵਲੋਂ 19 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਅਤੇ 131 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ ਹੀ 197 ਬਰਾਮਦਗੀਆਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਲਈ ਸਖ਼ਤ ਚਿਤਾਵਨੀ, ਵਿਭਾਗ ਨੇ ਜਾਰੀ ਕੀਤੇ ਹੁਕਮ
ਉਕਤ ਲੋਕਾਂ ਤੋਂ 12 ਆਈ. ਈ. ਡੀ., 11.62 ਕਿੱਲੋ ਆਰ. ਡੀ. ਐਕਸ ਅਤੇ 54 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ। ਡੀ. ਜੀ. ਪੀ. ਨੇ ਕਿਹਾ ਕਿ ਸੂਬੇ 'ਚ ਨਕਲੀ ਜਾਅਲੀ ਵੀਜ਼ੇ ਲਗਵਾਉਣ ਅਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਟ੍ਰੈਵਲ ਏਜੰਟਾਂ ਖ਼ਿਲਾਫ਼ ਵੀ ਅਗਲੇ ਸਾਲ ਵੱਡੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਨੂੰ ਲੈ ਕੇ ਵੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਂਟੀ ਡਰੋਨ ਸਿਸਟਮ ਵੀ ਅਸੀਂ ਐਕਟਿਵ ਕਰ ਚੁੱਕੇ ਹਾਂ। ਸਾਡੇ ਵਲੋਂ ਇਕ ਸਾਈਬਰ ਸਕਿਓਰਿਟੀ ਪਾਲਿਸੀ ਬਣਾਈ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੈ ਕਿ ਪੰਜਾਬ ਪੁਲਸ ਨੂੰ ਮਾਡਰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੁਣ ਹੈੱਡ ਕਾਂਸਟੇਬਲਾਂ ਨੂੰ ਇਨਵੈਸਟਿੰਗ ਅਫ਼ਸਰਾਂ ਦੀ ਪਾਵਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ High Alert! ਚੱਪੇ-ਚੱਪੇ 'ਤੇ ਪੁਲਸ ਤਾਇਨਾਤ, ਨਵੇਂ ਸਾਲ ਨੂੰ ਲੈ ਕੇ ਹੋਏ ਮਹਤੱਵਪੂਰਨ ਬਦਲਾਅ
NEXT STORY