ਜਲੰਧਰ (ਧਵਨ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਐੱਨ. ਡੀ. ਪੀ. ਐੱਸ. ਐਕਟ ਤਹਿਤ 10,394 ਤੋਂ ਵੱਧ ਐੱਫ਼. ਆਈ. ਆਰਜ਼. ਦਰਜ ਕਰਕੇ 14,381 ਤੋਂ ਵੱਧ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਚ 253 ਵੱਡੇ ਮਗਰਮੱਛ ਵੀ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੁਣ ਤੱਕ 200 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਪੁਲਸ ਦੇ ਮੁਖੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਨਸ਼ਿਆਂ ਦੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਲਈ ਮੁੜ ਨਿਰਦੇਸ਼ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਅਜਿਹੇ ਮਾਮਲਿਆਂ ਵਿਚ ਕੋਈ ਢਿੱਲ ਨਾ ਵਰਤਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ
ਭਾਵੇਂ ਉਪਰੋਕਤ ਅੰਕੜੇ 10 ਦਿਨ ਪੁਰਾਣੇ ਹਨ ਪਰ ਪੰਜਾਬ ਪੁਲਸ ਵੱਲੋਂ ਪਿਛਲੇ 10 ਦਿਨਾਂ ਵਿਚ ਕਰੋੜਾਂ ਰੁਪਏ ਦੇ ਨਸ਼ੇ ਫੜੇ ਗਏ ਹਨ। ਸੂਬੇ ਵਿਚ ਪੁਲਸ ਨੇ 1250 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਸਰਕਾਰ ਨੂੰ ਸਭ ਤੋਂ ਵੱਡੀ ਸਫਲਤਾ ਡਰੱਗ ਮਨੀ ਜ਼ਬਤ ਕਰਨ ’ਚ ਮਿਲੀ, ਜਿਸ ਤਹਿਤ 17 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਸਰਕਾਰ ਵੱਲੋਂ ਵਿਖਾਈ ਗਈ ਸਖ਼ਤੀ ਕਾਰਨ ਨਸ਼ਿਆਂ ਦੀ ਖੁੱਲ੍ਹੇਆਮ ਵਿਕਰੀ ’ਤੇ ਪਾਬੰਦੀ ਲੱਗੀ ਹੈ ਅਤੇ ਵੱਡੇ ਨਸ਼ਾ ਸਮੱਗਲਰ ਰੂਪੋਸ਼ ਹੋ ਗਏ ਹਨ। ਹਾਲ ਹੀ ਵਿਚ ਮੁੱਖ ਮੰਤਰੀ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਵੀ ਕੀਤਾ ਸੀ।
ਇਹ ਵੀ ਪੜ੍ਹੋ- ਅਮਰੀਕਾ ਤੋਂ ਲਾਸ਼ ਬਣ ਪਰਤਿਆ ਇਕਲੌਤਾ ਪੁੱਤ, ਰੋਂਦੇ ਮਾਪਿਆਂ ਨੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ, ਚਾਲਕ ਜ਼ਖਮੀ
NEXT STORY