Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:01:19 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ

PUNJAB News Punjabi(ਪੰਜਾਬ)

ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ

  • Edited By Shivani Attri,
  • Updated: 05 Jun, 2025 03:09 PM
Jalandhar
punjab dgp is strict roadmap prepared for complete eradication of drugs
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ, ਸੁਧੀਰ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 3 ਮਹੀਨਿਆਂ ਵਿਚ 15 ਹਜ਼ਾਰ ਤੋਂ ਜ਼ਿਆਦਾ ਡਰੱਗ ਸਮੱਗਲਰਾਂ ਦੀ ਗ੍ਰਿਫ਼ਤਾਰੀ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਪੰਜਾਬ ਪੁਲਸ ਨੇ ਸੂਬੇ ਵਿਚੋਂ ਨਸ਼ੀਲੇ ਪਦਾਰਥਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਇਕ ਰੋਡਮੈਪ ਤਿਆਰ ਕੀਤਾ ਹੈ। ਇਹ ਐਲਾਨ ਬੁੱਧਵਾਰ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਲਾ ਪੁਲਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਨ ਤੋਂ ਬਾਅਦ ਕੀਤਾ।

ਡੀ. ਜੀ. ਪੀ. ਨੇ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਇਕ ਦੋਹਰੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿਚ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਤੋੜਨ ਲਈ ਵੱਡੇ ਡਰੱਗ ਸਪਲਾਇਰਾਂ/ਪੈਡਲਰਾਂ ਨੂੰ ਡਰੱਗ ਵਰਤੋਕਾਰਾਂ ਤੋਂ ਵੱਖ ਕੀਤਾ ਜਾਵੇਗਾ, ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਦਕਿ ਵਰਤੋਂਕਾਰਾਂ ਨੂੰ ਨਸ਼ਾ-ਮੁਕਤੀ ਇਲਾਜ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਪਲਾਈ ਲੜੀ ਨੂੰ ਰੋਕਣਾ, ਅਸਲ ਡਰੱਗ ਡੀਲਰਾਂ ਨੂੰ ਵੱਖ ਕਰਕੇ ਅਤੇ ਸਜ਼ਾ ਦੇ ਕੇ, ਜਦਕਿ ਨਸ਼ੇ ਦੇ ਸ਼ਿਕਾਰ ਲੋਕਾਂ ਲਈ ਪੁਨਰਵਾਸ ਦਾ ਇਕ ਦਿਆਲੂ ਰਸਤਾ ਪ੍ਰਦਾਨ ਕਰਨਾ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਡੀਲਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਤੇ ਨਸ਼ੇ ਦੇ ਸ਼ਿਕਾਰ ਲੋਕਾਂ ਲਈ ਪੁਨਰਵਾਸ ਦੇ ਸੰਤੁਲਿਤ ਦ੍ਰਿਸ਼ਟੀਕੋਣ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ

ਡੀ. ਜੀ. ਪੀ. ਪੀ. ਏ. ਪੀ. ਕੰਪਲੈਕਸ ਵਿਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ', ਸੂਬੇ ਦੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਅਤੇ ਅੰਦਰੂਨੀ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਇਕ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਡੀ. ਜੀ. ਪੀ. ਨਾਲ ਵਿਸ਼ੇਸ਼ ਡੀ. ਜੀ. ਪੀ. (ਅੰਦਰੂਨੀ ਸੁਰੱਖਿਆ) ਆਰ. ਐੱਨ. ਢੋਕੇ, ਵਿਸ਼ੇਸ਼ ਡੀ. ਜੀ. ਪੀ. ਨਸ਼ਾ ਵਿਰੋਧੀ ਬਲ (ਏ. ਐੱਨ. ਟੀ. ਐੱਫ਼.) ਕੁਲਦੀਪ ਸਿੰਘ, ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ, ਏ. ਡੀ. ਜੀ. ਪੀ. (ਏ. ਐੱਨ. ਟੀ. ਐੱਫ.) ਨੀਲਭ ਕਿਸ਼ੋਰ ਅਤੇ ਆਈ. ਜੀ. ਪੀ. ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ। ਪੰਜਾਬ ਦੇ ਸਾਰੇ ਸੀਨੀਅਰ ਪੁਲਸ ਸੁਪਰਿੰਟੈਂਡੈਂਟ (ਐੱਸ. ਐੱਸ. ਪੀ.), ਪੁਲਸ ਕਮਿਸ਼ਨਰ (ਸੀ. ਪੀ.) ਅਤੇ ਰੇਂਜ ਆਈ. ਜੀ./ਡੀ. ਆਈ. ਜੀ. ਵੀ ਮੀਟਿੰਗ ਵਿਚ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਪੂਰੀ ਖ਼ਬਰ

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਨੇ ਸੂਚੀ ਆਧਾਰਿਤ ਇਨਫੋਰਸਮੈਂਟ ਤੋਂ ਸੂਚਨਾ ਆਧਾਰਿਤ ਇਨਫੋਰਸਮੈਂਟ ’ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ ਵਿਚ ਸੁਰੱਖਿਅਤ ਪੰਜਾਬ ਚੈਟਬਾਟ ’ਤੇ ਪ੍ਰਾਪਤ ਸੂਚਨਾਵਾਂ ’ਤੇ ਤੇਜ਼ ਕਾਰਵਾਈ ਕੀਤੀ ਜਾ ਰਹੀ ਹੈ। ਸਾਡਾ ਮੁੱਖ ਜ਼ੋਰ ਸੁਰੱਖਿਅਤ ਪੰਜਾਬ ਚੈਟਬਾਟ ਨੂੰ ਹੋਰ ਲੋਕਪ੍ਰਿਯ ਬਣਾਉਣ ’ਤੇ ਹੈ ਤਾਂ ਜੋ ਜਨਤਾ ਤੋਂ ਪ੍ਰਾਪਤ ਸੂਚਨਾਵਾਂ ਦੇ ਆਧਾਰ ’ਤੇ ਡਰੱਗ ਦੀ ਵਿਕਰੀ ਦੀ ਥਾਂ ’ਤੇ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਡਰੱਗਜ਼ ਨਾਲ ਸਬੰਧਤ ਸੂਚਨਾਵਾਂ ਗੁਪਤ ਤੌਰ ’ਤੇ ਸੁਰੱਖਿਅਤ ਪੰਜਾਬ ਚੈਟਬਾਟ 9779100200 ’ਤੇ ਦੇਣ।

ਉਨ੍ਹਾਂ ਨੇ ਆਪਣੀ ਰਣਨੀਤੀ ਦੇ ਮਨੁੱਖੀ ਪਹਿਲੂ ’ਤੇ ਵੀ ਰੌਸ਼ਨੀ ਪਾਈ, ਜਿਸ ਵਿਚ ਦੱਸਿਆ ਕਿ 1121 ਡਰੱਗ ਵਰਤੋਂਕਾਰਾਂ ਨੂੰ, ਜਿਨ੍ਹਾਂ ਕੋਲ ਘੱਟ ਮਾਤਰਾ ਵਿਚ ਡਰੱਗ ਪਾਈ ਗਈ, ਉਨ੍ਹਾਂ ਨੂੰ ਅਪਰਾਧੀ ਵਜੋਂ ਨਹੀਂ, ਸਗੋਂ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 64-ਏ ਦੀ ਵਿਵਸਥਾ ਤਹਿਤ ਪੁਨਰਵਾਸ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਪੁਲਸ ਨੇ 5786 ਨਸ਼ੇੜੀਆਂ ਲਈ ਨਸ਼ਾ-ਮੁਕਤੀ ਕੇਂਦਰਾਂ ਵਿਚ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਹੈ ਅਤੇ 6483 ਹੋਰ ਲੋਕਾਂ ਨੂੰ ਓ. ਓ. ਏ. ਟੀ. ਕਲੀਨਿਕਾਂ ਵਿਚ ਸੇਵਾਵਾਂ ਲੈਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜਿਆਂ ਨੂੰ ਸਾਂਝਾ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ 1 ਮਾਰਚ 2025 ਤੋਂ 9087 ਐੱਫ. ਆਈ. ਆਰਜ਼ ਦਰਜ ਕੀਤੀਆਂ ਹਨ ਅਤੇ 15494 ਡਰੱਗ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿਚੋਂ 607 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 263 ਕਿਲੋ ਗਾਂਜਾ, 2.5 ਕਿਲੋ ਆਈਸ, 1.6 ਕਿਲੋ ਕੋਕੀਨ, 26.35 ਲੱਖ ਨਸ਼ੀਲੀਆਂ ਗੋਲੀਆਂ/ਟੈਬਲੇਟ ਅਤੇ 1083 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ 144 ਡਰੱਗ ਸਮੱਗਲਰਾਂ ਦੀ 74.27 ਕਰੋੜ ਰੁਪਏ ਦੀ ਨਾਜਾਇਜ਼ ਤੌਰ ’ਤੇ ਇਕੱਠੀ ਕੀਤੀ ਜਾਇਦਾਦ ਨੂੰ ਫ੍ਰੀਜ਼ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਜ਼ਮਾਨਤ ’ਤੇ ਰਿਹਾਅ ਹੋਣ ਵਾਲੇ ਵੱਡੇ ਡਰੱਗ ਸਮੱਗਲਰਾਂ ਦੀਆਂ ਗਤੀਵਿਧੀਆਂ ਨੂੰ ਟ੍ਰੈਕ ਅਤੇ ਮਾਨੀਟਰ ਕਰਨ ਲਈ ਜੀ. ਪੀ. ਐੱਸ. ਐਂਕਲੇਟ ਦੀ ਵਰਤੋਂ ਦੀ ਸੰਭਾਵਨਾ ਵੀ ਤਲਾਸ਼ ਰਹੀ ਹੈ। ਇਸ ਪ੍ਰਸਤਾਵ ਦੀ ਕਾਨੂੰਨੀ ਦ੍ਰਿਸ਼ਟੀਕੋਣ ਤੋਂ ਜਾਂਚ ਕਰ ਰਹੇ ਹਾਂ ਤਾਂ ਜੋ ਸਮਰੱਥ ਅਦਾਲਤ ਦੀ ਮਨਜ਼ੂਰੀ ਨਾਲ ਜੀ. ਪੀ. ਐੱਸ. ਐਂਕਲੇਟ ਰਾਹੀਂ ਜ਼ਮਾਨਤ ’ਤੇ ਰਿਹਾਅ ਵੱਡੇ ਸਮੱਗਲਰਾਂ ਦੀਆਂ ਗਤੀਵਿਧੀਆਂ ਨੂੰ ਟ੍ਰੈਕ ਅਤੇ ਮਾਨੀਟਰ ਕੀਤਾ ਜਾ ਸਕੇ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਐੱਨ. ਡੀ. ਪੀ. ਐੱਸ. ਐਕਟ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦਾ ਇਕ ਏ. ਆਈ. ਸੰਚਾਲਿਤ ਸ਼੍ਰੇਣੀਬੱਧ ਡਾਟਾਬੇਸ ਵੀ ਵਿਕਸਿਤ ਕਰ ਰਹੀ ਹੈ, ਜਿਸ ਵਿਚ ਹਰੇਕ ਗ੍ਰਿਫ਼ਤਾਰੀ ਵਿਚ 2 ਪੱਧਰਾਂ ਤਕ ਬੈਕਵਰਡ ਅਤੇ ਫਾਰਵਰਡ ਲਿੰਕੇਜ ਨੂੰ ਟ੍ਰੇਸ ਕੀਤਾ ਜਾ ਸਕੇ। ਇਸ ਦੌਰਾਨ ਏ. ਡੀ. ਜੀ. ਪੀ. ਏ. ਐੱਨ. ਟੀ. ਐੱਫ. ਨੀਲਭ ਕਿਸ਼ੋਰ ਨੇ ਮੀਟਿੰਗ ਦੌਰਾਨ ਇਕ ਵਿਆਪਕ ਪੇਸ਼ਕਾਰੀ ਦਿੱਤੀ, ਜਿਸ ਤੋਂ ਬਾਅਦ ਸਬੰਧਤ ਸੀ. ਪੀ/ਐੱਸ. ਐੱਸ. ਪੀ. ਵੱਲੋਂ ਜ਼ਿਲ੍ਹਾ ਪੱਧਰੀ ਅਪਡੇਟ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ ਹਾਲ ਵੇਖ ਸਹਿਮੇ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab DGP
  • strict
  • roadmap
  • drugs
  • dgp gaurav yadav
  • ਰੋਡਮੈਪ
  • ਮੁੱਖ ਮੰਤਰੀ ਭਗਵੰਤ ਮਾਨ
  • ਰੋਡਮੈਪ
  • ਡੀ ਜੀ ਪੀ ਗੌਰਵ ਯਾਦਵ

ਪੰਜਾਬ ਦਾ HIGHWAY ਹੋ ਗਿਆ ਜਾਮ! ਇੱਧਰ ਆਉਣ ਤੋਂ ਪਹਿਲਾਂ ਜ਼ਰਾ ਪੜ੍ਹ ਲਓ ਖ਼ਬਰ

NEXT STORY

Stories You May Like

  • highcourt firm on appointment of regular dgp in punjab
    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼
  • the government of india has prepared a roadmap
    ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ ਤਿਆਰ
  • roop kaur sandhu dgp office
    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP ਦਫ਼ਤਰ, ਆਖ਼ੀਆਂ ਇਹ ਗੱਲਾਂ
  • keralam  court  dgp  jail  property
    ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਕੇਰਲਮ ਦੇ ਸਾਬਕਾ DGP ਥਾਚਨਕਾਰੀ ਨੂੰ 4 ਸਾਲ ਦੀ ਜੇਲ੍ਹ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • lpu internet shutdown dgp gaurav yadav
    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ ਹੁਕਮ
  • mohammad gulab submits memorandum to special dgp praveen sinha
    ਮੁਹੰਮਦ ਗੁਲਾਬ ਨੇ ਸਪੈਸ਼ਲ DGP ਪ੍ਰਵੀਨ ਸਿਨਹਾ ਨੂੰ ਸੌਂਪਿਆ ਮੰਗ ਪੱਤਰ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +