ਚੰਡੀਗੜ੍ਹ : ਪੰਜਾਬ ਦੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਵੱਲੋਂ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਬੰਬ ਧਮਾਕੇ ਨੂੰ ਵੱਡੇ ਖ਼ੁਲਾਸੇ ਕੀਤੇ ਗਏ ਹਨ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਡੀ. ਜੀ. ਪੀ. ਚਟੋਪਾਧਿਆਏ ਨੇ ਕਿਹਾ ਕਿ ਸਾਡੀ ਪੰਜਾਬ ਪੁਲਸ ਅਤੇ ਇੰਟੈਲੀਜੈਂਸ ਵਿੰਗ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਧਮਾਕੇ 'ਚ ਮਾਰੇ ਗਏ ਵਿਅਕਤੀ ਦੀ ਬਾਂਹ 'ਤੇ ਟੈਟੂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬੰਬ ਲਗਾਉਂਦੇ ਸਮੇਂ ਗਗਨਦੀਪ ਮਾਰਿਆ ਗਿਆ ਸੀ। ਪੰਜਾਬ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਨੇ 24 ਘੰਟਿਆਂ ਅੰਦਰ ਇਹ ਕੇਸ ਟਰੇਸ ਕੀਤਾ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗਗਨਦੀਪ ਗੱਗੀ ਦੇ ਤੌਰ 'ਤੇ ਹੋਈ ਹੈ, ਜੋ ਕਿ ਪੰਜਾਬ ਪੁਲਸ ਦਾ ਮੁਅੱਤਲ ਮੁਲਾਜ਼ਮ ਸੀ।
ਇਹ ਵੀ ਪੜ੍ਹੋ : ਲੁਧਿਆਣਾ ਧਮਾਕਾ : ਬੰਬਰ ਗੱਗੀ ਦੇ ਗ੍ਰਿਫ਼ਤਾਰ ਸਾਥੀਆਂ ਨੇ ਉਗਲੇ ਵੱਡੇ ਰਾਜ਼, ਧਮਾਕੇ ਵਾਲੀ ਸਮੱਗਰੀ ਬਾਰੇ ਕੀਤਾ ਖ਼ੁਲਾਸਾ
ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੈਰੋਇਨ ਸਮੇਤ ਫੜ੍ਹਿਆ ਗਿਆ ਸੀ ਅਤੇ 2 ਸਾਲ ਜੇਲ੍ਹ 'ਚ ਰਹਿਣ ਤੋਂ ਬਾਅਦ ਬਾਹਰ ਆਇਆ ਸੀ। ਡੀ. ਜੀ. ਪੀ. ਨੇ ਦੱਸਿਆ ਕਿ ਫਰਵਰੀ 2022 'ਚ ਉਸ ਦੀ ਅਦਾਲਤ 'ਚ ਪੇਸ਼ੀ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਪੰਜਾਬ ਦੀਆਂ ਜੇਲ੍ਹਾਂ, ਖ਼ਾਲਿਸਤਾਨ ਅਤੇ ਮਾਫ਼ੀਆ ਨਾਲ ਸੰਪਰਕ ਸਾਹਮਣੇ ਆਏ ਹਨ। ਡੀ. ਜੀ. ਪੀ. ਨੇ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਬਾਰੇ ਬੋਲਦਿਆਂ ਕਿਹਾ ਪੁਲਸ ਵੱਲੋਂ ਇਸ ਦੇ ਲਈ ਸਪੈਸ਼ਟ ਟੀਮ ਬਣਾਈ ਗਈ ਹੈ। ਕਪੂਰਥਲਾ ਘਟਨਾ ਬਾਰੇ ਬੋਲਦਿਆਂ ਡੀ. ਜੀ. ਪੀ. ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਪਤਾ ਲੱਗਿਆ ਕਿ ਇੱਥੇ ਬੇਅਦਬੀ ਦੀ ਕੋਈ ਘਟਨਾ ਨਹੀਂ ਹੋਈ, ਸਗੋਂ ਚੋਰੀ ਕਰਨ ਦੀ ਨੀਅਤ ਨਾਲ ਮਾਰਿਆ ਗਿਆ ਸ਼ਖ਼ਸ ਅੰਦਰ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ ਦੇ ਖ਼ਾਲਿਸਤਾਨ ਨਾਲ ਜੁੜੇ ਤਾਰ, ਬੱਬਰ ਖ਼ਾਲਸਾ ਨੇ ਗੈਂਗਸਟਰ ਰਿੰਦਾ ਨਾਲ ਮਿਲ ਕੇ ਕੀਤਾ ਬਲਾਸਟ
ਡੀ. ਜੀ. ਪੀ. ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ 'ਚ ਲੈਣ ਦਾ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਅਫ਼ਸਰ ਬਹੁਤ ਸੀਨੀਅਰ ਹਨ। ਉਨ੍ਹਾਂ ਕਿਹਾ ਕਿ ਜਿਸ ਬੇਰਹਿਮੀ ਨਾਲ ਕਪੂਰਥਲਾ 'ਚ ਸ਼ਖਸ ਨੂੰ ਮਾਰਿਆ ਗਿਆ, ਇਹ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀ ਪੂਰੀ ਕੋਸ਼ਿਸ਼ ਹੈ ਕਿ ਪੰਜਾਬ 'ਚ ਸ਼ਾਂਤੀਪੂਰਨ ਵੋਟਾਂ ਕਰਵਾਈਆਂ ਜਾਣ ਅਤੇ ਭੈਅ ਦਾ ਕੋਈ ਕਾਰਨ ਨਾ ਹੋਵੇ। ਡੀ. ਜੀ. ਪੀ. ਨੇ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਕਮਿਸ਼ਨਰਾਂ ਅਤੇ ਪੁਲਸ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ਮਗਰੋਂ ਪੰਜਾਬ 'ਚ ਸਖ਼ਤੀ, DGP ਨੇ ਪੁਲਸ ਅਧਿਕਾਰੀਆਂ ਨੂੰ ਦਿੱਤੇ ਖ਼ਾਸ ਨਿਰਦੇਸ਼
ਉਨ੍ਹਾਂ ਨੇ ਸੂਬੇ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਜਨਤਾ ਦਾ ਪੂਰਾ ਸਹਿਯੋਗ ਚਾਹੀਦਾ ਹੈ ਤਾਂ ਹੀ ਅਜਿਹੀਆਂ ਵਾਰਦਾਤਾਂ 'ਤੇ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਗਤੀਵਿਧੀ ਦਿਖਦੀ ਹੈ ਤਾਂ ਲੋਕਾਂ ਨੂੰ ਤੁਰੰਤ ਪੁਲਸ ਨੂੰ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਗੁੰਮਰਾਹ ਹੋ ਰਹੇ ਹਨ, ਜਿਨ੍ਹਾਂ ਨੂੰ ਅਸੀਂ ਬਚਾਉਣਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਤੋਂ ਸੋਹਣੀ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਪਰਾਧ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟਾਂਡਾ ਵਿਚ ਵਾਪਰੇ ਹਾਦਸੇ ਦੌਰਾਨ ਮਾਪਿਆਂ ਦੇ ਜਵਾਨ ਪੁੱਤਰ ਦੀ ਮੌਤ
NEXT STORY