ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਰਾਜ): ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਬੀਤੀ ਰਾਤ 4 ਜ਼ਿਲ੍ਹਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ Night Domination ਆਪ੍ਰੇਸ਼ਨ ਤਹਿਤ ਐੱਸ.ਏ.ਐੱਸ. ਨਗਰ, ਲੁਧਿਆਣਾ, ਖੰਨਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਪੁਲਸ ਥਾਣਿਆਂ ਅਤੇ ਨਾਕਿਆਂ 'ਤੇ ਅਚਨਚੇਤ ਚੈਕਿੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਟਲ਼ ਸਕਦੀਆਂ ਨੇ ਜ਼ਿਮਨੀ ਚੋਣਾਂ! ਚੋਣ ਕਮਿਸ਼ਨ ਨੂੰ ਲਿਖੀ ਗਈ ਚਿੱਠੀ
ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਮੌਕੇ ਵਿਸ਼ੇਸ਼ ਨਾਕਿਆਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ ਅਤੇ ਜ਼ਮੀਨੀ ਪੱਧਰ 'ਤੇ ਪੁਲਸ ਦੇ ਕੰਮ ਦੀ ਜਾਂਚ ਕੀਤੀ ਗਈ। ਇਸ ਚੈਕਿੰਗ ਦੌਰਾਨ ਉਨ੍ਹਾਂ ਨੇ ਨਾਗਰਿਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਪੁਲਸ ਨਾਲ ਤਾਲਮੇਲ ਦੇ ਅਨੁਭਵ ਬਾਰੇ ਜਾਣਿਆ ਗਿਆ। ਉਨ੍ਹਾਂ ਕਿਹਾ ਕਿ ਪੁਲਸ ਦੇ ਇਸ ਢੰਗ ਨਾਲ ਕੰਮ ਕਰਨ ਨਾਲ ਆਮ ਜਨਤਾ ਸੁਰੱਖਿਅਤ ਮਹਿਸੂਸ ਕਰ ਰਹੀ ਹੈ।
ਜ਼ਮੀਨੀ ਪੱਧਰ 'ਤੇ ਅਪਰਾਧਾਂ ਨੂੰ ਰੋਕਣ ਵਾਲੀਆਂ ਐਪਾਂ VAHAN ਅਤੇ PAIS ਦੀ ਪ੍ਰਭਾਵਸ਼ੀਲਤਾ ਦੀ ਸਮੀਖਿਆ ਕੀਤੀ ਗਈ। ਗੌਰਵ ਯਾਦਵ ਨੇ ਕਿਹਾ ਕਿ ਹੋਰ ਵਧੇਰੀ ਸੁਰੱਖਿਆ ਅਤੇ ਚੰਗੀ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਆਪਰੇਸ਼ਨ ਜਾਰੀ ਰੱਖਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸਜਿਆ ਸ੍ਰੀ ਦਰਬਾਰ ਸਾਹਿਬ, ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ
NEXT STORY