ਜਲੰਧਰ (ਧਵਨ)- ਪੰਜਾਬ ਦੇ ਡੀ. ਜੀ. ਪੀ. ਵੀ. ਕੇ. ਭਾਵਰਾ ਨੇ ਬੀਤੇ ਦਿਨ ਸੂਬੇ ਦੇ ਪੁਲਸ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਹ ਤਰਨਤਾਰਨ ਵਿਖੇ ਫਿਰੋਜ਼ਪੁਰ ਰੇਂਜ ਦੇ ਪੁਲਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਸਨ। ਮੀਟਿੰਗ ਵਿਚ ਫਿਰੋਜ਼ਪੁਰ ਰੇਂਜ ਦੇ ਡੀ. ਆਈ. ਜੀ., ਤਰਨਤਾਰਨ ਦੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ, ਫ਼ਾਜ਼ਿਲਕਾ ਦੇ ਐੱਸ. ਐੱਸ. ਪੀ. ਤੋਂ ਇਲਾਵਾ ਤਿੰਨ ਜ਼ਿਲ੍ਹਿਆਂ ਦੇ ਹੋਰ ਪੁਲਸ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
ਡੀ. ਜੀ. ਪੀ. ਨੇ ਮੀਟਿੰਗ ਵਿਚ ਇਲਾਕੇ ਵਿਚ ਜੁਰਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਐੱਨ. ਡੀ. ਪੀ. ਐੱਸ. ਤਹਿਤ ਅਣਐਲਾਨੇ ਅਪਰਾਧੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਜੋ ਇਸ ’ਚ ਸ਼ਾਮਲ ਹਨ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਇਲਾਕੇ ਦੇ ਸਮੱਗਲਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਵੱਖ-ਵੱਖ ਮਾਮਲਿਆਂ ਦੀ ਜਾਂਚ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਜ਼ਿਲ੍ਹਾ ਪੁਲਸ ਵਿਚ ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਜ਼ਮਾਨਤ ਜਾਂ ਪੈਰੋਲ ’ਤੇ ਬਾਹਰ ਆਏ ਅਪਰਾਧੀਆਂ ’ਤੇ ਪੁਲਸ ਨੇ ਨਜ਼ਰ ਰੱਖੀ ਹੋਈ ਹੈ। ਡੀ. ਜੀ. ਪੀ. ਨੇ ਗਜ਼ਟਿਡ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਸ ਦੇ ਕੰਮਕਾਜ ਵਿਚ ਤਬਦੀਲੀ ਲਿਆਉਣ ਲਈ ਪੂਰੀ ਵਾਹ ਲਾਉਣ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੇਸ਼ੇਵਰ ਪੁਲਿਸਿੰਗ ਪ੍ਰਣਾਲੀ ਅਪਣਾਉਣ ਅਤੇ ਆਪਣੇ ਅਧੀਨ ਪੈਂਦੇ ਥਾਣਿਆਂ ਦੀ ਲੋੜੀਂਦੀ ਨਿਗਰਾਨੀ ਕਰਨ।
ਇਹ ਵੀ ਪੜ੍ਹੋ: ਲੋਕਾਂ ਦੀਆਂ ਅਸ਼ਲੀਲ ਵੀਡੀਓਜ਼ ਬਣਾ ਕੇ ਗਿਰੋਹ ਕਰਦਾ ਸੀ ਬਲੈਕਮੇਲ, ਫਗਵਾੜਾ ਪੁਲਸ ਨੇ ਕੀਤਾ ਪਰਦਾਫਾਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੁਲਸ ਨੂੰ ਉਲਝਾਇਆ, 50 ਸਵਾਲਾਂ ਦੇ ਘੁਮਾ-ਫਿਰਾ ਕੇ ਦਿੱਤੇ ਜਵਾਬ
NEXT STORY