ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਸਿਖਲਾਈ ਹੱਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਟੈਕਨਾਲੋਜੀ ਨੇ ਪੂਰੀ ਦੁਨੀਆ ਨੂੰ ਇਕ ਛੋਟਾ ਜਿਹਾ ਪਿੰਡ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਜਿਸ ਕਾਰਨ ਸੂਬੇ ਨੂੰ ਡਰੋਨ ਸਿਸਟਮ ਦੀ ਬਹੁਤ ਜ਼ਿਆਦਾ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਦੇ ਹੀ ਕਸੂਤੇ ਘਿਰੇ ਰਾਜਾ ਵੜਿੰਗ, ਚੰਡੀਗੜ੍ਹ 'ਚ ਜਾਰੀ ਹੋਇਆ ਨੋਟਿਸ
ਉਨ੍ਹਾਂ ਕਿਹਾ ਕਿ ਪੰਜਾਬ 'ਚ ਰੋਜ਼ਾਨਾ ਸਰਹੱਦ ਪਾਰੋਂ ਆ ਰਹੇ ਡਰੋਨ ਫੜ੍ਹੇ ਜਾ ਰਹੇ ਹਨ, ਜਿਸ ਕਾਰਨ ਸੂਬੇ ਕੋਲ ਡਰੋਨ ਸਿਸਟਮ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਇਸਤੇਮਾਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨਾਂ 'ਚ ਬਹੁਤ ਟੈਲੰਟ ਰੱਖਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ PGI ਨੇ ਹਾਸਲ ਕੀਤੀ ਨਵੀਂ ਕਾਮਯਾਬੀ, ਬਿਨਾ ਹਾਰਟ ਸਰਜਰੀ ਦੇ ਦਿਲ 'ਚ ਵਾਲਵ ਪਾ ਕੰਟਰੋਲ ਕੀਤੀ ਲੀਕੇਜ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਅਸੀਂ ਇੰਡਸਟਰੀ ਲੈ ਕੇ ਆਵਾਂਗੇ ਅਤੇ ਮਲਟੀ ਨੈਸ਼ਨਲ ਕੰਪਨੀਆਂ ਨੂੰ ਇੱਥੇ ਆਉਣ ਦਾ ਸੱਦਾ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਡਿਗਰੀ ਮੁਤਾਬਕ ਕੰਮ ਮਿਲੇਗਾ। ਉਨ੍ਹਾਂ ਕਿਹਾ ਕਿ ਇੱਥੇ ਹਰ ਕਿਸੇ ਨੂੰ ਕੰਮ ਮਿਲੇਗਾ ਤਾਂ ਕੋਈ ਵੀ ਪੰਜਾਬ ਦੀ ਧਰਤੀ ਨੂੰ ਛੱਡ ਕੇ ਜਾਣ ਦੀ ਕਦੇ ਨਹੀਂ ਸੋਚੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖਰੜ 'ਚ SDM ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ, 14 ਬੱਸਾਂ ਦੇ ਕੱਟੇ ਚਲਾਨ
NEXT STORY