ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ)– ਸੀ. ਆਈ. ਏ. ਸਟਾਫ ਦੀ ਟੀਮ ਨੇ ਸੂਚਨਾ ਦੇ ਆਧਾਰ ’ਤੇ ਨਾਕਾ ਲਗਾ ਹੈਰੋਇਨ ਦੀ ਵੱਡੀ ਖੇਪ ਸਮੇਤ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਆਈ. ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ’ਚ ਟੀਮ ਸਰਹੱਦੀ ਇਲਾਕੇ ’ਚ ਗਸ਼ਤ ’ਤੇ ਸੀ ਤਾਂ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਪਿੰਡ ਕਿਲਚੇ ਹੈਰੋਇਨ ਸਮੱਗਲ ਕਰ ਕੇ ਇਲਾਕੇ ’ਚ ਵੇਚਣ ਦਾ ਕੰਮ ਕਰਦਾ ਹੈ ਅਤੇ ਇਸ ਵੇਲੇ ਉਹ ਹੈਰੋਇਨ ਦੀ ਵੱਡੀ ਡਿਲੀਵਰੀ ਲੈ ਕੇ ਆ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਐਲਾਨ! 10 ਤੋਂ 15 ਅਕਤੂਬਰ ਤਕ...
ਪੁਲਸ ਨੇ ਸੂਚਨਾ ਦੇ ਆਧਾਰ ’ਤੇ ਕਿਲਚੇ-ਕੁੰਡੇ ਰੋਡ ’ਤੇ ਨਾਕਾ ਲਾਇਆ ਹੋਇਆ ਸੀ ਤਾਂ ਮੋਟਰਸਾਈਕਲ ’ਤੇ ਸ਼ੱਕੀ ਹਾਲਤ ਵਿਚ ਆ ਰਹੇ ਉਕਤ ਕੁਲਦੀਪ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਕੋਲੋਂ 1 ਕਿਲੋ 45 ਗ੍ਰਾਮ ਹੈਰੋਇਨ ਮਿਲੀ, ਜਿਸ ਦੀ ਕੀਮਤ ਕਰੀਬ 5.22 ਕਰੋੜ ਰੁਪਏ ਦੱਸੀ ਜਾ ਰਹੀ ਹੈ | ਸਮੱਗਲਰ ਖਿਲਾਫ ਥਾਣਾ ਸਦਰ ’ਚ ਪਰਚਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਪੰਜਾਬ ਪੁਲਸ ਨੇ ਵਿੱਕੀ ਨਿਹੰਗ ਦਾ ਕੀਤਾ ਐਨਕਾਊਂਟਰ
NEXT STORY