ਚੰਡੀਗੜ੍ਹ/ਪਟਿਆਲਾ (ਪਰਮੀਤ)— ਪੰਜਾਬ 'ਚ ਨਸ਼ਿਆਂ ਦੀ ਦਲਦਲ 'ਚ ਫਸਣ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਤਿਆਰੀ ਕਰ ਰਹੀ ਹੈ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ 'ਚ ਚਲਦੇ 88 ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਰਾਹੀਂ ਨਸ਼ੇ ਤਿਆਗਣ ਵਾਲੇ ਨਸ਼ੇੜੀ ਨੌਜਵਾਨਾਂ ਨੂੰ ਹੂਨਰ ਵਿਕਾਸ ਕੇਂਦਰਾਂ ਰਾਹੀਂ ਸਿਖਲਾਈ ਦੇ ਕੇ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਨੌਕਰੀਆਂ ਸਰਕਾਰੀ ਜਾਂ ਪ੍ਰਾਈਵੇਟ ਕਿਸੇ ਵੀ ਖੇਤਰ ਦੀਆਂ ਹੋ ਸਕਦੀਆਂ ਹਨ।
ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਕਰਵਾਏ ਗਏ 'ਦਸਤ ਰੋਕੂ' ਪੰਦਰਵਾੜੇ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਰਾਜ ਅੰਦਰ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ। ਸਰਕਾਰ ਨਸ਼ੇ ਦੀ ਆਦਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਸਰਕਾਰੀ ਅਤੇ ਗੈਰ-ਸਰਕਾਰੀ ਖੇਤਰਾਂ 'ਚ ਨੌਕਰੀਆਂ ਦੇ ਮੌਕੇ ਵੀ ਮੁਹੱਈਆ ਕਰਵਾਏਗੀ।
ਫਰੀਦਕੋਟ: ਕਾਂਗਰਸੀ ਵਿਧਾਇਕ ਨੇ ਸਾਥੀਆਂ ਸਣੇ ਕਰਵਾਇਆ ਡੋਪ ਟੈਸਟ (ਵੀਡੀਓ)
NEXT STORY