ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਅੱਜ ਤੋਂ ਈਜ਼ੀ ਰਜਿਸਟਰੀ ਸਿਸਟਮ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜਿਵੇਂ ਕਿ ਨਾਂ ਤੋਂ ਹੀ ਸਾਫ਼ ਹੈ, ਇਸ ਨਾਲ ਪੰਜਾਬ ਵਿਚ ਜ਼ਮੀਨਾਂ ਦੀਆਂ ਰਜਿਸਟੀਰਆਂ ਕਰਵਾਉਣ ਦੀ ਪ੍ਰਕੀਰਿਆ ਨੂੰ ਆਸਾਨ ਬਣਾਇਆ ਜਾਵੇਗਾ। ਅੱਜ ਤੋਂ ਇਸ ਨੂੰ ਮੋਹਾਲੀ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਪੂਰੇ ਸੂਬੇ ਵਿਚ ਵੀ ਲਾਗੂ ਕਰਨ ਦੀ ਯੋਜਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਇਸ ਸਿਸਟਮ ਦੀ ਸ਼ੁਰੂਆਤ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਜਲੰਧਰ: ਵਿਦੇਸ਼ ਜਾਣ ਤੋਂ 4 ਦਿਨ ਪਹਿਲਾਂ ਮੁੰਡੇ ਦਾ ਕਤਲ, ਯਾਰਾਂ ਨੇ ਹੀ ਕੀਤੀ ਯਾਰਮਾਰ!
ਪੰਜਾਬ ਹੀ ਨਹੀਂ ਸਗੋਂ ਸਮੁੱਚੇ ਭਾਰਤ ਵਿਚ ਅਜਿਹਾ ਸਿਸਟਮ ਪਹਿਲੀ ਵਾਰ ਲਾਗੂ ਹੋਣ ਜਾ ਰਿਹਾ ਹੈ ਤੇ ਮੋਹਾਲੀ ਅੱਜ ਦੇਸ਼ ਦਾ ਪਹਿਲਾ ਅਜਿਹਾ ਸ਼ਹਿਰ ਬਣ ਜਾਵੇਗਾ, ਜਿੱਥੇ ਜ਼ਮੀਨਾਂ ਦੀ ਰਜਿਸਟਰੀ ਲਈ ਅਜਿਹੀ ਪ੍ਰਕੀਰਿਆ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਲਈ ਵੈੱਬਸਾਈਟ easyregistry.punjab.gov.in ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਸਿਸਟਮ ਦਾ ਮੁੱਖ ਉਦੇਸ਼ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਦੇ ਨਾਲ-ਨਾਲ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣਾ ਹੈ। ਇਸ ਨਾਲ ਹੁਣ ਤਹਿਸੀਲਦਾਰ ਬੇਬੁਨਿਆਦ ਇਤਰਾਜ਼ ਨਹੀਂ ਲਗਾ ਸਕਣਗੇ। ਰਿਸ਼ਵਤ ਮੰਗੇ ਜਾਣੇ 'ਤੇ ਲੋਕ ਵ੍ਹਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ
ਇਹ ਹੋਵੇਗੀ ਰਜਿਸਟਰੀ ਦੀ ਪ੍ਰਕੀਰਿਆ
- ਆਪਣੇ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ 'ਚ ਆਪਣੀ ਡੀਡ ਕਰਵਾਓ ਰਜਿਸਟਰ
- ਆਨਲਾਈਨ ਵੀ ਬਣਵਾ ਸਕਦੇ ਹੋ ਡੀਡ- 1076 'ਤੇ ਫ਼ੋਨ ਕਰੋ ਜਾਂ ਆਪਣੇ ਸਬ-ਰਜਿਸਟਰਾਰ ਦਫ਼ਤਰ ਦੇ ਸੇਵਾਂ ਕੇਂਦਰ 'ਚ ਜਾਓ
- 48 ਘੰਟਿਆਂ ਵਿਚ ਪੂਰੀ ਆਨਲਾਈਨ ਜਾਂਚ
- ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਤੁਹਾਡੀ ਰਜਿਸਟਰੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਹੋ ਜਾਵੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰਾਈਸਿਟੀ 'ਚ ਕੋਰੋਨਾ ਦਾ ਪਹਿਲਾ ਮਾਮਲਾ, ਸਿਹਤ ਵਿਭਾਗ ਨੇ ਦਿੱਤੀ ਲੋਕਾਂ ਨੂੰ ਸਲਾਹ
NEXT STORY