ਸੁਨਾਮ ਉਧਮ ਸਿੰਘ ਵਾਲਾ/ਚੀਮਾ ਮੰਡੀ/ਖੇੜੀ/ਜਲੰਧਰ (ਬਾਂਸਲ, ਗੋਇਲ, ਧਵਨ)- ‘ਪੰਜਾਬ ਸਿੱਖਿਆ ਕ੍ਰਾਂਤੀ’ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿਚ ਮੋਹਰੀ ਸਥਾਨ ਹਾਸਲ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਖੇੜੀ ਦੇ ਸਰਕਾਰੀ ਹਾਈ ਸਕੂਲ ਵਿਚ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਆਯੋਜਿਤ ਸਮਾਗਮ ਦੌਰਾਨ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਣਥੱਕ ਕੋਸ਼ਿਸ਼ਾਂ ਰੰਗ ਲਿਆਉਣ ਲੱਗ ਪਈਆਂ ਹਨ ਤੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ’ਚ ‘ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੋਈ ਹੈ। ਤਿੰਨ ਸਾਲਾਂ ’ਚ ਹੀ 9,000 ਬੱਚੇ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ’ਚ ਦਾਖਲਾ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਸੁਨਾਮ ਹਲਕੇ ਦੇ 7 ਸਰਕਾਰੀ ਸਕੂਲਾਂ ਵਿਚ ਲਗਭਗ 90 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ, ਜਿਨ੍ਹਾਂ ਵਿਚ ਸਕੂਲਾਂ ਦੀਆਂ ਚਾਰਦੀਵਾਰੀਆਂ, ਸਾਇੰਸ ਲੈਬ, ਲੋੜ ਮੁਤਾਬਕ ਨਵੇਂ ਕਮਰਿਆਂ ਦੀ ਉਸਾਰੀ ਸਮੇਤ ਹੋਰ ਸਹੂਲਤਾਂ ਸ਼ਾਮਲ ਹਨ, ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਹਨ।
ਅਮਨ ਅਰੋੜਾ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰਾਂ ਨੂੰ ਵੀ ਇਹ ਹਦਾਇਤ ਕੀਤੀ ਗਈ ਹੈ ਕਿ ਉਹ ਨਿਰੰਤਰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਦੀ ਹਰੇਕ ਜ਼ਰੂਰਤ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ’ਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ, ਜਿਸ ਨਾਲ ਨਵੇਂ ਦਾਖਲੇ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ ਲਈ ਉਡੀਕ ਕਰਨੀ ਪਵੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਖੇੜੀ ਦੇ ਵਿਦਿਆਰਥੀਆਂ ਵਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਤਿ-ਆਧੁਨਿਕ ਰੋਬੋਟਿਕ ਲੈਬਾਰਟਰੀ ਰਾਹੀਂ ਤਿਆਰ 3-ਡੀ ਪ੍ਰਿੰਟਿੰਗ ਕ੍ਰਿਤਾਂ ਵੀ ਦੇਖੀਆਂ।
ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੰਡੇਗੀ Smart Phones, ਦੁੱਗਣੇ ਕੀਤੇ ਜਾਣਗੇ ਭੱਤੇ!
ਅੱਜ ਦੇ ਸਮਾਗਮਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਹਾਈ ਸਕੂਲ ਖੇੜੀ, ਸਰਕਾਰੀ ਮਿਡਲ ਸਕੂਲ ਕਨੋਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠੇ, ਸਰਕਾਰੀ ਪ੍ਰਾਇਮਰੀ ਸਕੂਲ ਉਭਾਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਗਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਕਲਾਂ ਵਿਚ ਨਵੇਂ ਵਿਕਾਸ ਕਾਰਜ ਲੋਕ ਅਰਪਿਤ ਕੀਤੇ।
ਇਸ ਮੌਕੇ ਏ. ਡੀ. ਸੀ. ਸੁਖਚੈਨ ਸਿੰਘ ਪਾਪੜਾ, ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਤਰਵਿੰਦਰ ਕੌਰ, ਉਪ ਜ਼ਿਲਾ ਸਿੱਖਿਆ ਅਫਸਰ ਮਨਜੀਤ ਕੌਰ, ਬੀ.ਡੀ.ਪੀ.ਓ. ਸੰਗਰੂਰ ਗੁਰਦਰਸ਼ਨ ਸਿੰਘ, ਬੀ.ਡੀ.ਪੀ.ਓ. ਸੁਨਾਮ ਸੰਜੀਵ ਕੁਮਾਰ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਗੁਰਿੰਦਰ ਪਾਲ ਸਿੰਘ ਖੇੜੀ, ਬਲਜਿੰਦਰ ਸਿੰਘ, ਦੀਪ ਸਿੰਘ, ਗੁਰਚਰਨ ਸਿੰਘ, ਸਾਹਿਬ ਸਿੰਘ, ਗੁਰਚਰਨ ਸਿੰਘ ਚੌਵਾਸ, ਬੀਰਬਲ ਸਿੰਘ ਅਤੇ ਸਿੱਖਿਆ ਕੋਆਰਡੀਨੇਟਰ ਰਾਮ ਕੁਮਾਰ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 53ਵੇਂ ਦਿਨ 76 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY