ਚੰਡੀਗੜ੍ਹ : ਪੰਜਾਬ ਭਰ 'ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸ਼ਨਾਖ਼ਤ ਕੀਤੀ ਹੈ, ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਿਰਧ ਘਰਾਂ ਵਿਚ 700 ਦੇ ਕਰੀਬ ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਰਾਜ ਦੇ ਲੋੜਵੰਦ ਬਜ਼ੁਰਗ ਇਨ੍ਹਾ ਬਿਰਧ ਘਰਾਂ ਵਿਚ ਸ਼ਰਨ ਲੈ ਸਕਦੇ ਹਨ।
ਇਹ ਵੀ ਪੜ੍ਹੋ : ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡਾ ਫ਼ੈਸਲਾ
ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਲਈ ਬਿਰਧ ਘਰਾਂ ਵਿਚ ਖਾਣ-ਪੀਣ, ਸਿਹਤ ਜਾਂਚ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਇਕੱਲਾਪਣ ਜਾਂ ਪਰੇਸ਼ਾਨੀ ਮਹਿਸੂਸ ਨਾ ਕਰੇ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ, ਆਉਣ ਵਾਲੇ ਤਿੰਨ ਘੰਟੇ ਭਾਰੀ
ਜ਼ਿਲ੍ਹਾਵਾਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ 15 ਪਿੰਡਾਂ ਤੋਂ 200 ਬਜ਼ੁਰਗ, ਗੁਰਦਾਸਪੁਰ ਦੇ 12 ਪਿੰਡਾਂ ਤੋਂ 112 ਬਜ਼ੁਰਗ, ਫਿਰੋਜ਼ਪੁਰ ਦੇ 4 ਪਿੰਡਾਂ ਤੋਂ 40 ਬਜ਼ੁਰਗ, ਹੁਸ਼ਿਆਰਪੁਰ ਦੇ 3 ਪਿੰਡਾਂ ਤੋਂ 14 ਬਜ਼ੁਰਗ, ਕਪੂਰਥਲਾ ਦੇ 7 ਪਿੰਡਾਂ ਤੋਂ 34 ਬਜ਼ੁਰਗ, ਤਰਨਤਾਰਨ ਦੇ 3 ਪਿੰਡਾਂ ਤੋਂ 50 ਬਜ਼ੁਰਗ, ਬਠਿੰਡਾ ਦੇ 2 ਪਿੰਡਾਂ ਤੋਂ 9 ਬਜ਼ੁਰਗ ਅਤੇ ਫਾਜਿਲਕਾ ਦੇ 3 ਪਿੰਡਾਂ ਤੋਂ 20 ਬਜ਼ੁਰਗਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਅਪੀਲ ਕੀਤੀ ਕਿ ਜੇ ਕਿਸੇ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ ਤਾਂ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿਚ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹਰ ਕਦਮ 'ਤੇ ਨਾਲ ਖੜ੍ਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਪੂਰੀ ਸਹਾਇਤਾ ਪਹੁੰਚਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ ਅਭੀਜੋਤ ਦੀ ਮਦਦ ਲਈ ਪੰਜਾਬ ਸਰਕਾਰ ਆਈ ਅੱਗੇ, CM ਮਾਨ ਨੇ ਕਿਹਾ...
NEXT STORY