ਚੰਡੀਗੜ੍ਹ: ਪੰਜਾਬ ਵਿਚ ਭਲਕੇ ਹੋਣ ਵਾਲੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਹਾਈ ਕੋਰਟ ਵਿਚ ਵੀ ਇਹ ਗੱਲ ਆਖ਼ੀ ਹੈ ਕਿ ਵੋਟਾਂ ਦੀ ਗਿਣਤੀ ਦੀ ਬਾਕਾਇਦਾ ਵੀਡੀਓਗ੍ਰਾਫ਼ੀ ਹੋਵੇਗੀ। ਇਸ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਦਰਅਸਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟਿਸ਼ਨ ਦਾਖ਼ਲ ਕਰ ਕੇ ਮੰਗ ਕੀਤੀ ਸੀ ਕਿ ਇਨ੍ਹਾਂ ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ, ਤਾਂ ਜੋ ਵੋਟਾਂ ਦੀ ਗਿਣਤੀ ਵਿਚ ਕਿਸੇ ਕਿਸਮ ਦੀ ਗੜਬੜੀ ਨਾ ਹੋ ਸਕੇ ਤੇ ਲੋਕਾਂ ਨੂੰ ਕੋਈ ਸ਼ੰਕਾ ਵੀ ਨਾ ਰਹੇ।
ਅੱਜ ਇਸ ਪਟਿਸ਼ਨ 'ਤੇ ਹੋਈ ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਕਿ 17 ਦਸੰਬਰ ਨੂੰ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਹੋਣ ਵਾਲੀ ਗਿਣਤੀ ਦੀ ਬਾਕਾਇਦਾ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ ਅਤੇ ਇਸ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ। ਚੋਣ ਕਮਿਸ਼ਨ ਦੇ ਇਸ ਜਵਾਬ ਮਗਰੋਂ ਹਾਈ ਕੋਰਟ ਨੇ ਇਸ ਪਟਿਸ਼ਨ ਦਾ ਨਿਬੇੜਾ ਕਰ ਦਿੱਤਾ।
ਪਟਿਆਲੇ 'ਚ ਚੱਲੀਆਂ ਗੋਲ਼ੀਆਂ! 2 ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ
NEXT STORY