ਚੰਡੀਗੜ੍ਹ (ਵੈੱਬ ਡੈਸਕ): ਅੱਜ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਲਈ ਵੋਟਾਂ ਪਈਆਂ। ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਉਣੇ ਵੀ ਸ਼ੁਰੂ ਹੋ ਗਏ ਹਨ।
ਹੁਣ ਤਕ ਦੇ ਨਤੀਜਿਆਂ ਮੁਤਾਬਕ, ਗੁਰੂ ਹਰਸਹਾਏ ਦੇ ਕੁੱਲ 15 ਵਾਰਡਾਂ ਵਿਚੋਂ 13 ਵਿਚ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰ ਜੇਤੂ ਰਹੇ ਹਨ। ਉੱਥੇ ਹੀ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਇੱਥੋਂ ਇਕ ਵੀ ਸੀਟ ਨਹੀਂ ਜਿੱਤ ਸਕੇ।
ਨਗਰ ਨਿਗਮ ਹੁਸ਼ਿਆਰਪੁਰ ਦੀਆਂ 50 ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੇ 35 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੇ 9 ਤੇ ਭਾਜਪਾ ਦੇ 3 ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ 3 ਆਜ਼ਾਦ ਉਮੀਦਵਾਰ ਵੀ ਜੇਤੂ ਰਹੇ ਹਨ।
ਇਸੇ ਤਰ੍ਹਾਂ ਜਲਾਲਾਬਾਦ ਦੇ ਕੁੱਲ 17 ਵਾਰਡਾਂ ਵਿਚੋਂ 12 ਵਿਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਉੱਥੇ ਹੀ ਕਾਂਗਰਸ ਨੇ 4 ਅਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ 'ਤੇ ਜਿੱਤ ਹਾਸਲ ਕੀਤੀ ਹੈ। ਨਗਰ ਪੰਚਾਇਤ ਮਮਦੋਟ ਦੇ 13 ਵਾਰਡਾਂ ਵਿਚੋਂ ਫ਼ਿਲਹਾਲ 7 ਵਾਰਡਾਂ ਦੇ ਚੋਣ ਨਤੀਜੇ ਸਾਹਮਣੇ ਆਏ ਹਨ ਤੇ ਇਹ ਸਾਰੀਆਂ ਸੀਟਾਂ ਹੀ ਆਮ ਆਦਮੀ ਪਾਰਟੀ ਨੇ ਜਿੱਤੀਆਂ ਹਨ। ਕਾਂਗਰਸ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਫ਼ਿਲਹਾਲ ਇਕ ਵੀ ਉਮੀਦਵਾਰ ਜੇਤੂ ਨਹੀਂ ਐਲਾਨਿਆ ਗਿਆ।
ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ; 100 ਤੋਂ ਵੱਧ ਮੁਲਜ਼ਮ ਗ੍ਰਿਫਤਾਰ
NEXT STORY