ਨਾਭਾ (ਰਾਹੁਲ ਖ਼ੁਰਾਨਾ): ਪੰਜਾਬ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ ਇਕ ਹੋਰ ਵੱਡਾ ਐਕਸ਼ਨ ਹੋਇਆ ਹੈ। ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਨਾਭਾ ਦੀ ਬੀ. ਡੀ. ਪੀ. ਓ. ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਾਭਾ ਦੇ ਬੀ. ਡੀ. ਪੀ. ਓ. ਬਲਜੀਤ ਕੌਰ ਨੂੰ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਤੁਰੰਤ ਬਦਲ ਦਿੱਤਾ ਗਿਆ ਹੈ। ਬਲਜੀਤ ਕੌਰ ਨੂੰ ਐੱਸ. ਏ. ਐੱਸ. ਨਗਰ ਮੁੱਖ ਦਫ਼ਤਰ ਵਿਚ ਹਾਜ਼ਰੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
18 ਦਸੰਬਰ ਨੂੰ ਪੰਜਾਬ ਦੇ ਰਾਜਪਾਲ ਕਰਨਗੇ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ
NEXT STORY