ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਵੱਲੋਂ ਜ਼ਿਲ੍ਹਾ ਮੋਹਾਲੀ ਦੀ ਹਦੂਦ ਅੰਦਰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਬਾਅਦ ਜਨਤਕ ਮੀਟਿੰਗਾਂ, ਗੈਰ-ਕਾਨੂੰਨੀ ਇਕੱਠ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਆਦਿ ’ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਇਹ ਹੁਕਮ 18 ਫਰਵਰੀ ਸ਼ਾਮ 6 ਵਜੇ ਤੋਂ 21 ਫਰਵਰੀ ਸ਼ਾਮ 6 ਵਜੇ ਤੱਕ ਲਾਗੂ ਰਹਿਣਗੇ। ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣੀਆਂ ਤੈਅ ਹੋਈਆਂ ਹਨ।
ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਉਪਰੋਕਤ ਹੁਕਮ ਲਾਗੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੈਰਾ-ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹੁਕਮਾਂ ਸਬੰਧੀ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਧਾਰਮਿਕ ਰਸਮਾਂ, ਵਿਆਹ-ਸ਼ਾਦੀਆ, ਸਰਕਾਰੀ ਸਮਾਰੋਹਾਂ ਅਤੇ ਅੰਤਿਮ ਸੰਸਕਾਰ ਕਰਨ ਸਬੰਧੀ ਛੋਟ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ।
ਜੀਤਾ ਮੌੜ ਅਤੇ ਸਾਬਕਾ ਏ. ਸੀ. ਪੀ. ਬਿਮਲਕਾਂਤ ਤੋਂ ਐੱਸ. ਟੀ. ਐੱਫ. ਵਲੋਂ 9 ਘੰਟੇ ਪੁੱਛਗਿੱਛ, ਹੱਥ ਲੱਗੇ ਕਈ ਸਬੂਤ
NEXT STORY