ਚੰਡੀਗੜ੍ਹ (ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਬੁੱਧਵਾਰ ਨੂੰ ਪੋਲਿੰਗ ਸਟੇਸ਼ਨਾਂ ਅਤੇ ਡਿਸਪੈਚ ਸੈਂਟਰਾਂ ਲਈ ਚੈੱਕਲਿਸਟ ਦੀ ਸਮੀਖਿਆ ਕਰਨ ਲਈ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ (ਆਰ. ਓਜ) ਨਾਲ ਇਕ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ. ਐੱਸ. ਕਰੁਣਾ ਰਾਜੂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸਨ ’ਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਨੂੰ ਯਕੀਨੀ ਬਣਾਉਣ। ਮੁੱਖ ਚੋਣ ਅਧਿਕਾਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪੋਲਿੰਗ ਸਟੇਸ਼ਨ ’ਤੇ ਮਾਸਕ, ਦਸਤਾਨੇ, ਪੀ. ਪੀ. ਈ., ਸਾਬਣ, ਥਰਮਾਮੀਟਰ, ਸੈਨੀਟਾਈਜ਼ਰ ਆਦਿ ਸਮੇਤ ਕੋਵਿਡ-19 ਤੋਂ ਬਚਾਅ ਲਈ ਲੋੜੀਂਦੀ ਸਮੁੱਚੀ ਸਮੱਗਰੀ ਉਪਲੱਬਧ ਹੋਵੇ ਅਤੇ ਬੂਥਾਂ ’ਤੇ ਕੋਵਿਡ ਡਸਟਬਿਨ ਰੱਖੇ ਜਾਣ।
ਇਹ ਵੀ ਪੜ੍ਹੋ : ਜਲੰਧਰ 'ਚ 9 ਸਾਲਾ ਬੱਚੀ ਨਾਲ ਹੈਵਾਨੀਅਤ, ਖੂਨ ਨਾਲ ਲੱਥਪਥ ਮਾਸੂਮ ਨੂੰ ਖੂਹ ਨੇੜੇ ਛੱਡ ਭੱਜਿਆ ਦਰਿੰਦਾ
ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਵੈੱਬ ਕੈਮਰਿਆਂ ਦੇ ਸੁਚਾਰੂ ਰੂਪ ਵਿਚ ਕੰਮ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਰਿਟਰਨਿੰਗ ਅਫ਼ਸਰਾਂ ਨੂੰ ਪੋਲਿੰਗ ਬੂਥਾਂ ’ਤੇ ਦਿਵਿਆਂਗ ਵਿਅਕਤੀਆਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ 5-10 ਵਲੰਟੀਅਰਾਂ ਮੁਹੱਈਆ ਕਰਾਉਣ ਲਈ ਵੀ ਕਿਹਾ। ਉਨ੍ਹਾਂ ਨੇ ਸਾਰੇ ਪੋਲਿੰਗ ਬੂਥਾਂ ’ਤੇ ਸੈਲਫੀ ਪੁਆਇੰਟ ਅਤੇ ਮਸਕਟ ਸੇਰਾ ਲਗਾਉਣ ਲਈ ਕਿਹਾ। ਡਾ. ਰਾਜੂ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਜਾਂ ਫੁੱਲ ਦੇ ਕੇ ਨਿੱਘਾ ਸਵਾਗਤ ਕਰਨ। ਉਨ੍ਹਾਂ ਬਜ਼ੁਰਗਾਂ ਅਤੇ ਦਿਵਿਆਂਗ ਵੋਟਰਾਂ ਨੂੰ ਪੋਲਿੰਗ ਸਟੇਸ਼ਨ ’ਤੇ ਲਿਆਉਣ-ਲਿਜਾਣ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਇਹ ਵੀ ਪੜ੍ਹੋ : 'ਸੋਨੀਆ ਗਾਂਧੀ' ਨੂੰ ਛੱਡ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ
ਮੁੱਖ ਚੋਣ ਅਫ਼ਸਰ ਨੇ ਭਾਰਤ ਦੇ ਚੋਣ ਕਮਿਸ਼ਨ ਅਤੇ ਕੇਰਲਾ ਹਾਈਕੋਰਟ ਦੇ ਫ਼ੈਸਲੇ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਾਤਾਵਰਣ ਪੱਖੀ ਸਮੱਗਰੀ ਜਿਵੇਂ ਕਿ ਕਾਗਜ਼ ਦੇ ਗਲਾਸ, ਪੇਪਰ ਪਲੇਟਾਂ ਅਤੇ ਵਾਤਾਵਰਣ ਅਨੁਕੂਲ ਪਲਾਸਟਿਕ ਦੇ ਫਲੈਕਸਾਂ ਆਦਿ ਦੀ ਵਰਤੋਂ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੋਲ ਪਾਰਟੀਆਂ ਦੀ ਵੰਡ ਅਤੇ ਪੋਲ ਈ. ਵੀ.ਐੱਮਜ਼. ਨੂੰ ਇਕੱਠਾ ਕਰਨ ਸਮੇਂ ਲੋਕਾਂ ਨੂੰ ਸੰਬੋਧਨ ਕਰਨ ਲਈ ਚੰਗੀ ਕਿਸਮ ਦੇ ਮਾਈਕ, ਸਪੀਕਰ ਆਦਿ ਇਸਤੇਮਾਲ ਕਰਨ ਅਤੇ ਮਹਿਲਾ ਸਟਾਫ਼ ਨੂੰ ਪੂਰੀ ਤਰ੍ਹਾਂ ਨਾਲ ਨਿਰਵਿਘਨ ਤੇ ਸੁਖਾਵਾਂ ਮਾਹੌਲ ਮੁਹੱਈਆ ਕਰਾਉਣ ਦੇ ਹੁਕਮ ਵੀ ਦਿੱਤੇ।
ਇਹ ਵੀ ਪੜ੍ਹੋ : ਦਾਜ ਦੇ ਲੋਭੀ ਸਹੁਰਿਆਂ ਨੇ ਮਾਰ ਦਿੱਤੀ ਨੂੰਹ, 3 ਸਾਲ ਪਹਿਲਾਂ ਹੋਇਆ ਸੀ ਵਿਆਹ
ਡਾ. ਐੱਸ ਕਰੁਣਾ ਰਾਜੂ ਨੇ ਆਰ. ਓਜ਼ ਨੂੰ ਮਹਿਲਾ ਸਟਾਫ਼ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸ਼ਾਮ ਨੂੰ ਦੇਰ ਹੋਣ ਦੀ ਸੂਰਤ ਵਿਚ ਉਨ੍ਹਾਂ ਨੂੰ ਘਰ ਤੱਕ ਸੁਰੱਖਿਅਤ ਪਹੁੰਚਾਉਣ ਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੇ ਨਾਮ ਸਾਫ਼-ਸਾਫ਼ ਪੜ੍ਹੇ ਜਾਣ ਅਤੇ ਪਖ਼ਾਨਿਆਂ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵੋਟਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ। ਡਾ. ਰਾਜੂ ਨੇ ਅਧਿਕਾਰੀਆਂ ਨੂੰ ਚੋਣਾਂ ਵਾਲੇ ਦਿਨ ਦੀਆਂ ਗਤੀਵਿਧੀਆਂ ਦੀਆਂ ਤਸਵੀਰਾਂ ਅਤੇ ਵੀਡੀਓ ਮੁੱਖ ਚੋਣ ਦਫ਼ਤਰ ਨੂੰ ਭੇਜਣ ਲਈ ਕਿਹਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
'ਸੋਨੀਆ ਗਾਂਧੀ' ਨੂੰ ਛੱਡ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ
NEXT STORY