ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਤਹਿਤ ਜਿੱਥੇ ਸੁਰੱਖਿਆ ਲਈ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ, ਉੱਥੇ ਹੀ ਚੋਣ ਜ਼ਾਬਤੇ ਦੇ ਨਿਯਮਾਂ ਦਾ ਪਾਲਣ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ ਲਾਏ ਗਏ ਹਨ। ਇਸ ਤੋਂ ਇਲਾਵਾ ਵੈੱਬ ਕਾਸਟਿੰਗ ਜ਼ਰੀਏ ਸਾਰੇ ਪੋਲਿੰਗ ਸਟੇਸ਼ਨ ਚੋਣ ਕਮਿਸ਼ਨ ਦੀ ਰਾਡਾਰ 'ਤੇ ਰਹਿਣਗੇ, ਜਿਸ ਨਾਲ ਉੱਥੇ ਹੋਣ ਵਾਲੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਜੇਕਰ ਸਿਆਸੀ ਪਾਰਟੀਆਂ ਦੇ ਬੂਥ ਪੋਲਿੰਗ ਸਟੇਸ਼ਨ ਤੋਂ ਉਚਿਤ ਦੂਰੀ 'ਤੇ ਨਾ ਹੋਏ ਜਾਂ ਪੋਲਿੰਗ ਸਟੇਸ਼ਨ ਦੇ ਬਾਹਰ ਲੋੜ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ ਤਾਂ ਚੋਣ ਕਮਿਸ਼ਨ ਵੱਲੋਂ ਸਿੱਧਾ ਰਿਟਰਨਿੰਗ ਅਫ਼ਸਰ ਜਾਂ ਪੁਲਸ ਅਧਿਕਾਰੀ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਚੋਣਾਂ : ਵੋਟ ਪਾਉਣ ਲਈ 'ਵੈਕਸੀਨੇਸ਼ਨ ਸਰਟੀਫਿਕੇਟ' ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ
ਸੈਕਟਰ ਅਫ਼ਸਰ ਨਾਲ ਰਹੇਗੀ ਵੀਡੀਓਗ੍ਰਾਫ਼ੀ ਟੀਮ
ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨ 'ਤੇ ਈ. ਵੀ. ਐੱਮ ਮਸ਼ੀਨ, ਖਾਣਾ ਆਦਿ ਮੁਹੱਈਆ ਕਰਵਾਉਣ ਲਈ ਸੈਕਟਰ ਅਫ਼ਸਰ ਦੀ ਨਿਯੁਕਤੀ ਕੀਤੀ ਗਈ ਹੈ। ਉਸ ਦੇ ਨਾਲ ਵੀਡੀਓਗ੍ਰਾਫੀ ਟੀਮ ਰਹੇਗੀ, ਜੋ ਮੂਵਮੈਂਟ ਦੌਰਾਨ ਕਿਸੇ ਤਰ੍ਹਾਂ ਦੇ ਨਿਯਮਾਂ ਦੇ ਉਲੰਘਣ ਦੀ ਰਿਕਾਰਡਿੰਗ ਕਰਨ ਤੋਂ ਇਲਾਵਾ ਕੰਟਰੋਲ ਰੂਮ ਨੂੰ ਸੂਚਿਤ ਕਰੇਗੀ।
ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਹੁਣ ਲੁਧਿਆਣਾ ਅਦਾਲਤ 'ਚ ਦਰਜ ਹੋਇਆ ਮਾਮਲਾ
20 ਫ਼ੀਸਦੀ ਜ਼ਿਆਦਾ ਈ. ਵੀ. ਐੱਮ. ਮਸ਼ੀਨਾਂ ਅਤੇ ਵੀ. ਵੀ. ਪੈਟ ਦੀ ਕੀਤਾ ਗਿਆ ਇੰਤਜ਼ਾਮ
ਈ. ਵੀ. ਐੱਮ. ਮਸ਼ੀਨ ਅਤੇ ਵੀ. ਵੀ. ਪੈਟ 'ਚ ਕਿਸੇ ਤਰ੍ਹਾਂ ਦੀ ਖ਼ਰਾਬੀ ਹੋਣ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਲਈ ਚੋਣ ਕਮਿਸ਼ਨ ਵੱਲੋਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ 20 ਫ਼ੀਸਦੀ ਵਧੇਰੇ ਈ. ਵੀ. ਐੱਮ. ਮਸ਼ੀਨਾਂ ਅਤੇ ਵੀ. ਵੀ. ਪੈਟ ਦਾ ਇੰਤਜ਼ਾਮ ਕੀਤਾ ਗਿਆ ਹੈ। ਇਸ ਨਾਲ ਸ਼ਿਕਾਇਤ ਮਿਲਣ 'ਤੇ ਪੋਲਿੰਗ ਸਟੇਸ਼ਨ ਪਹੁੰਚਾਉਣ ਦੀ ਜ਼ਿੰਮੇਵਾਰੀ ਸੈਕਟਰ ਅਫ਼ਸਰ ਦੀ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਿਰਪੱਖ, ਸੁਤੰਤਰ ਤੇ ਸ਼ਾਂਤੀਪੂਰਨ ਚੋਣਾਂ ਨੇਪਰੇ ਚੜ੍ਹਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਡਾ. ਰਾਜੂ
NEXT STORY