ਨੰਗਲ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 15 ਦਸੰਬਰ ਦੀ ਛੁੱਟੀ ! ਉਠੀ ਮੰਗ
ਦੱਸਣਯੋਗ ਹੈ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਿੰਗ ਸਵੇਰੇ 8:00 ਵਜੇ ਸ਼ੁਰੂ ਹੋ ਗਈ ਹੈ। ਸੂਬਾ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਸਨ। ਵੋਟਿੰਗ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਪੰਚਾਇਤ ਸੰਮਤੀ ਦੇ 8,098 ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 1,249 ਉਮੀਦਵਾਰਾਂ ਦੀ ਕਿਸਮਤ ਵੋਟ ਬਕਸੇ ਵਿਚ ਕੈਦ ਹੋਵੇਗੀ ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।
ਨਾਭਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਪੈ ਰਹੀਆਂ ਵੋਟਾਂ, ਪੋਲਿੰਗ ਬੂਥਾਂ 'ਤੇ ਪੁੱਜ ਰਹੇ ਲੋਕ
NEXT STORY