ਚੰਡੀਗੜ੍ਹ: ਪੰਜਾਬ ਸਰਕਾਰ ਦੇ ਪੀ. ਐੱਸ. ਪੀ. ਸੀ. ਐੱਲ. ਵਿਭਾਗ ਨੇ ਇਕ ਅਹਿਮ ਹੁਕਮ ਜਾਰੀ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਸਰਕਾਰੀ ਵਿਭਾਗਾਂ ਲਈ ਪ੍ਰੀਪੇਡ ਬਿਜਲੀ ਮੀਟਰ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਪੀਐੱਸਪੀਸੀਐੱਲ (PSPCL) ਵੱਲੋਂ ਜਾਰੀ ਇਹ ਹੁਕਮ 45 ਕੇ. ਵੀ. ਏ. ਤੱਕ ਦੇ ਸਾਰੇ ਸਰਕਾਰੀ ਕੁਨੈਕਸ਼ਨਾਂ 'ਤੇ ਲਾਗੂ ਹੋਣਗੇ।
ਇਹ ਵੀ ਪੜ੍ਹੋ : ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
ਇਨ੍ਹਾਂ ਹੁਕਮਾਂ ਵਿਚ ਸਾਫ ਆਖਿਆ ਗਿਆ ਹੈ ਕਿ ਪਹਿਲਾਂ ਪ੍ਰੀਪੇਡ ਮੀਟਰ ਰਿਚਾਰ ਕੀਤਾ ਜਾਵੇਗਾ ਫਿਰ ਹੀ ਬਿਜਲੀ ਆਵੇਗੀ। ਜੇਕਰ ਮੀਟਰ ਵਿਚ ਰਿਚਾਰਜ ਖ਼ਤਮ ਹੋ ਜਾਂਦਾ ਹੈ ਤਾਂ ਬਿਜਲੀ ਦੀ ਸਪਲਾਈ ਤੁਰੰਤ ਕੱਟੀ ਜਾਵੇਗੀ। ਵਿਭਾਗਾਂ ਨੂੰ ਆਪਣੀ ਬਿਜਲੀ ਸਪਲਾਈ ਮੁੜ ਚਾਲੂ ਕਰਵਾਉਣ ਲਈ ਮੀਟਰ ਨੂੰ ਦੁਬਾਰਾ ਰਿਚਾਰਜ ਕਰਨਾ ਪਵੇਗਾ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਬਿਜਲੀ ਵਾਲੇ ਸਮਾਰਟ ਮੀਟਰਾਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਮਾਰਟ ਮੀਟਰ ਲਗਾਏ ਜਾਂਦੇ ਹਨ ਤਾਂ ਇਨ੍ਹਾਂ ਨੂੰ ਕੱਟ ਕੇ ਬਿਜਲੀ ਦਫਤਰਾਂ ਵਿਚ ਜਮਾਂ ਕਰਵਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ ਲਿਆਂਦੀ ਹਨੇਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਬੀ ਕਮਲ ਕੌਰ ਕਤਲਕਾਂਡ: ਅੰਮ੍ਰਿਤਪਾਲ ਮਹਿਰੋਂ ਦੇ ਸਾਥੀ ਦੀ ਹੋਈ ਪੇਸ਼ੀ
NEXT STORY