ਚੰਡੀਗੜ੍ਹ (ਅੰਕੁਰ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ) ਨੇ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਅਜੋਏ ਸਿਨਹਾ, ਸਾਰੇ ਡਾਇਰੈਕਟਰਜ਼ ਤੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਉਪਰੰਤ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲਗਭਗ 17 ਹਜ਼ਾਰ ਮੈਗਾਵਾਟ ਬਿਜਲੀ ਦੀ ਜ਼ਰੂਰਤ ਪਵੇਗੀ, ਜਿਸ ਲਈ ਅਗਾਊਂ ਪ੍ਰਬੰਧ ਕਰ ਲਏ ਹਨ। ਇਸ ਦੇ ਨਾਲ ਹੀ ਗਰਮੀ ਦੇ ਮੌਸਮ ਦੌਰਾਨ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੁਣ ਅੱਧੀ ਰਾਤ ਤਕ ਵਿਕੇਗੀ ਸ਼ਰਾਬ, ਨਵੇਂ ਹੁਕਮ ਜਾਰੀ
ਉਨ੍ਹਾਂ ਨੇ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਠਿੰਡਾ ਥਰਮਲ ਪਲਾਂਟ ਤੇ ਗੁਰੂ ਅਮਰਦਾਸ ਥਰਮਲ ਪਲਾਂਟ ਦਾ ਸਰਵੇ ਕਰਵਾਇਆ ਜਾਵੇ ਤਾਂ ਜੋ ਪੀ.ਐੱਸ.ਪੀ.ਸੀ.ਐੱਲ. ਕੋਲ ਪਈ ਸਰਪਲੱਸ ਜ਼ਮੀਨ ’ਤੇ ਸੋਲਰ ਪਾਵਰ ਪਲਾਂਟ ਲਾਉਣ ਲਈ ਸੰਭਾਵਨਾਵਾਂ ਤਲਾਸ਼ੀਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ’ਚ ਕਿਸੇ ਵੀ ਟਰਾਂਸਫਾਰਮਰ ਨੂੰ ਓਵਰਲੋਡ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ’ਚ ਅਗਲੇ 10 ਸਾਲਾਂ ’ਚ ਪੈਦਾ ਹੋਣ ਵਾਲੀ ਬਿਜਲੀ ਦੀ ਮੰਗ ਦੀ ਪੂਰਤੀ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਉਸ ਮੰਗ ਅਨੁਸਾਰ ਸਮਾਂ ਰਹਿੰਦਿਆਂ ਪ੍ਰਬੰਧ ਕਰ ਲਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀ.ਐੱਸ.ਪੀ.ਸੀ.ਐੱਲ.ਦੇ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਵੀ ਪਾਲਿਸੀ ਤਿਆਰ ਕਰਨ ਲਈ ਕਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 47ਵੇਂ ਦਿਨ 121 ਨਸ਼ਾ ਤਸਕਰ ਗ੍ਰਿਫ਼ਤਾਰ
NEXT STORY