ਪਟਿਆਲਾ (ਬਲਜਿੰਦਰ) : ਪੰਜਾਬ ਪੁਲਸ ਨੇ ਨਵੇਂ ਸਾਲ ’ਤੇ ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫਾ ਦਿੱਤਾ ਹੈ। ਵਿਭਾਗ ਨੇ ਪਟਿਆਲਾ ਰੇਂਜ ਦੇ ਕੁਲ 126 ਸਿਪਾਹੀਆਂ ਨੂੰ ਹੈੱਡ ਕਾਂਸਟੇਬਲ ਬਣਾਇਆ ਗਿਆ ਹੈ। ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਰੇਂਜ ’ਚ 4 ਜ਼ਿਲ੍ਹੇ ਪੈਂਦੇ ਹਨ, ਜਿਨ੍ਹਾਂ ’ਚ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਹੈ। ਇਨ੍ਹਾਂ ’ਚ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਲੇਰਕੋਟਲਾ ਦੇ 6 ਅਤੇ ਜੀ. ਆਰ. ਪੀ. ਦੇ 19 ਸਿਪਾਹੀ ਹੌਲਦਾਰ ਬਣਾਏ ਗਏ ਹਨ। ਡੀ. ਆਈ. ਜੀ. ਸਿੱਧੂ ਨੇ ਕਿਹਾ ਕਿ ਪੰਜਾਬ ਪੁਲਸ ਨੇ ਹਮੇਸ਼ਾ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਨੂੰ ਤਰੱਕੀ ਦਿੰਦੀ ਹੈ। ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਹਮੇਸ਼ਾ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਪਿੱਠ ਥਾਪੜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਰੱਕੀ ਸਾਰਿਆਂ ਦਾ ਹੱਕ ਹੈ ਪਰ ਜੇਕਰ ਉਹ ਸਮੇਂ ਸਿਰ ਮਿਲ ਜਾਵੇ ਤਾਂ ਕੰਮ ਕਰਨ ਵਾਲਿਆਂ ਦਾ ਹੌਸਲਾ ਵੱਧ ਜਾਂਦਾ ਹੈ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਔਰਤਾਂ ਦੇ ਫ੍ਰੀ ਬੱਸ ਸਫਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਬਿਆਨ
ਡੀ. ਆਈ. ਜੀ. ਸਿੱਧੂ ਨੇ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਟਿਆਲਾ ਰੇਂਜ ਦੀ ਪੁਲਸ ਵੱਲੋਂ ਹਮੇਸ਼ਾ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਕੀਤਾ ਜਾਂਦਾ ਹੈ। ਚਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਸਹਿਬਾਨ ਵੱਲੋਂ ਆਪਣੇ-ਆਪਣੇ ਜ਼ਿਲ੍ਹਿਆਂ ’ਚ ਪੂਰੀ ਤਰ੍ਹਾਂ ਕਮਾਂਡ ਸੰਭਾਲੀ ਹੋਈ ਹੈ। ਹਾਲਾਂਕਿ ਪਹਿਲਾਂ ਲੋਕ ਸਭਾ ਚੋਣਾਂ, ਫਿਰ ਪੰਚਾਇਤੀ ਚੌਣਾ ਅਤੇ ਹਾਲ ਹੀ ਵਿਚ ਸਮਾਪਤ ਹੋਈਆਂ।
ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ
ਨਗਰ ਨਿਗਮ ਚੋਣਾਂ ਅਤੇ ਹੋਰ ਕਈ ਥਾਵਾਂ ’ਤੇ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਪੁਲਸ ਵੱਲੋਂ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਗਿਆ। ਇਸ ਦੇ ਲਈ ਖਾਸ ਤੌਰ ’ਤੇ ਮੁਲਾਜ਼ਮਾਂ ਨੂੰ ਦਿਨ-ਰਾਤ ਮਿਹਨਤ ਕਰਨੀ ਪਈ। ਇਹੀ ਕਾਰਨ ਹੈ ਕਿ ਵਿਭਾਗ ਨੇ ਵੱਡੀ ਗਿਣਤੀ ’ਚ ਸਿਪਾਹੀਆਂ ਨੂੰ ਤਰੱਕੀ ਦੇ ਕੇ ਜਿੱਥੇ ਨਵੇਂ ਸਾਲ ਤੋਹਫਾ ਦਿੱਤਾ ਅਤੇ ਭਵਿੱਖ ’ਚ ਆਪਣੀ ਡਿਊੁਟੀ ਨੂੰ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਵੀ ਕੀਤਾ ਹੈ।
ਇਹ ਵੀ ਪੜ੍ਹੋ : ਜਨਵਰੀ ਮਹੀਨੇ 'ਚ ਲੱਗੀ ਛੁੱਟੀਆਂ ਦੀ ਝੜੀ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਿਰੋਜ਼ਪੁਰ ਜੇਲ੍ਹ 'ਚ ਬੰਦ ਇੱਕ ਕੈਦੀ ਕੋਲੋਂ ਮੋਬਾਇਲ ਬਰਾਮਦ
NEXT STORY