ਚੰਡੀਗੜ੍ਹ : ਜਨਗਣਨਾ 2026 ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਆਦੇਸ਼ ਜਾਰੀ ਹੋਏ ਹਨ। ਹੁਕਮਾਂ ਵਿਚ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਮਰਦਮਸ਼ੁਮਾਰੀ ਦੇ ਕੰਮ ਲਈ ਲੋੜੀਂਦਾ ਸਟਾਫ਼ ਅਤੇ ਡਾਟਾ ਸਮੇਂ ਸਿਰ ਉਪਲਬਧ ਕਰਵਾਇਆ ਜਾਵੇ। ਹੁਕਮਾਂ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਨਗਣਨਾ ਨਾਲ ਜੁੜੇ ਕੰਮ ਨੂੰ ਤਰਜੀਹ ਦਿੱਤੀ ਜਾਵੇ ਅਤੇ ਡਿਊਟੀ ਵਿਚ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਜਨਗਣਨਾ ਦਾ ਪਹਿਲਾਂ ਫੇਸ 15 ਮਈ 2026 ਤੋਂ 13 ਜੂਨ 2026 ਤੱਕ ਹੋਣਾ ਨਿਸ਼ਚਿਤ ਹੋਇਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਸ ਕੰਮ ਨੂੰ ਕਰਨ ਲਈ ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆ ਗਈਆ ਹਨ। ਇਹ ਕੰਮ ਬਹੁਤ ਹੀ ਮਹੱਤਵਪੂਰਣ ਹੈ ਅਤੇ ਇਸ ਨੂੰ ਸਮਾਂ/ਮਿਤੀਬਧ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ ਸੰਭਲਣ ਦਾ ਮੌਕਾ ਤਕ ਨਾ ਮਿਲਿਆ
ਭਾਰਤ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਪੰਜਾਬ ਵਿਚ ਹੀਟ ਵੇਵ ਨੂੰ ਮੁੱਖ ਰੱਖਦਿਆ ਇਹ ਫੈਸਲਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜਨਗਣਨਾ 2027 ਦਾ ਪਹਿਲਾਂ ਫੇਸ ਮਿਤੀਬਧ ਤਰੀਕੇ ਨਾਲ ਮੁਕੰਮਲ ਕਰਵਾਇਆ ਜਾਵੇ। ਲਿਹਾਜ਼ਾ ਇਹ ਸਲਾਹ ਦਿੱਤੀ ਗਈ ਹੈ ਕਿ ਆਪਣੇ ਵਿਭਾਗ ਅਧੀਨ ਆਉਂਦੇ ਸਮੂਹ ਕਰਮਚਾਰੀਆਂ/ਅਧਿਕਾਰੀਆਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਜਾਵੇ ਕਿ ਪੰਜਾਬ ਵਿਚ ਹੀਟ ਵੇਵ ਨੂੰ ਮੁੱਖ ਰੱਖਦੇ ਹੋਏ ਸੈਸਜ਼ 2027 ਦੇ ਕੰਮ ਨੂੰ ਸਵੇਰੇ 10 ਵਜੇ ਤੋਂ ਪਹਿਲਾਂ ਅਤੇ ਸ਼ਾਮ 4 ਵਜੇ ਤੋਂ ਬਾਅਦ ਹੀ ਕਰਵਾਇਆ ਜਾਵੇ ਅਤੇ ਸੈਸਜ਼ ਸਬੰਧੀ, ਜਿਨ੍ਹਾਂ ਕਰਮਚਾਰੀਆਂ/ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਉਨ੍ਹਾਂ ਤੋਂ ਰੋਜ਼ਾਨਾ ਇਸ ਕੰਮ ਦੀ ਰਿਪੋਰਟ ਪ੍ਰਾਪਤ ਕੀਤੀ ਜਾਵੇ ਤਾਂ ਜੋ ਇਸ ਮਹੱਤਵਪੂਰਣ ਕੰਮ ਨੂੰ ਦਿੱਤੀ ਸਮਾਂ ਸਾਰਣੀ ਅਨੁਸਾਰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
NEXT STORY