ਲੁਧਿਆਣਾ (ਪੰਕਜ)- ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਾਲੀ ਵਿਜੀਲੈਂਸ ਬਰਨਾਲਾ ਖਿਲਾਫ ਉਤਰੇ ਸੂਬੇ ਭਰ ਦੇ ਰੈਵੇਨਿਊ ਅਧਿਕਾਰੀਆਂ ਵੱਲੋਂ ਸ਼ੁੱਕਰਵਾਰ ਨੂੰ ਵੀ ਸਮੂਹਿਕ ਛੁੱਟੀ ਲੈ ਕੇ ਆਪਣੇ ਵਿਰੋਧ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ 29 ਨਵੰਬਰ ਨੂੰ ਵੀ ਪੰਜਾਬ ’ਚ ਰੈਵੇਨਿਊ ਅਧਿਕਾਰੀਆਂ ਦੀ ਹੜਤਾਲ ਜਾਰੀ ਰਹੇਗੀ।
ਇਹ ਖ਼ਬਰ ਵੀ ਪੜ੍ਹੋ - ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, ਕੋਹਲੀ-ਜਡੇਜਾ ਨਾਲ World Cup ਜਿੱਤ ਚੁੱਕਿਆ ਹੈ ਪੰਜਾਬ ਦਾ ਇਹ ਪੁੱਤ
ਬੁੱਧਵਾਰ ਨੂੰ ਹੋਈ ਚੰਨੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਰੈਵੇਨਿਊ ਅਫਸਰ ਯੂਨੀਅਨ ਨੇ ਵੀਰਵਾਰ ਨੂੰ ਸੂਬੇ ਭਰ ’ਚ ਤਾਇਨਾਤ ਯੂਨੀਅਨ ਮੈਂਬਰਾਂ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਬ-ਰਜਿਸਟਰਾਰ ਅਤੇ ਡੀ. ਆਰ. ਓ. ਨੂੰ ਰੋਸ ਵਜੋਂ ਸਮੂਹਿਕ ਛੁੱਟੀ ਲੈ ਕੇ ਬਰਨਾਲਾ ਵਿਜੀਲੈਂਸ ਆਫਿਸ ਦੇ ਬਾਹਰ ਪੁੱਜਣ ਲਈ ਕਿਹਾ ਸੀ। ਇਥੇ ਉਨ੍ਹਾਂ ਵੱਲੋਂ ਪ੍ਰਧਾਨ ਚੰਨੀ ਦੀ ਆਈ ਗ੍ਰਿਫ਼ਤਾਰੀ ਨੂੰ ਨਾਜਾਇਜ਼ ਕਰਾਰ ਦਿੰਦੇ ਹੋਏ ਵਿਜੀਲੈਂਸ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - Positive News: ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਜਲਦ ਮਿਲਣ ਜਾ ਰਹੀ ਵੱਡੀ ਸੌਗਾਤ
ਇਸ ਦੌਰਾਨ ਯੂਨੀਅਨ ਅਹੁਦੇਦਾਰਾਂ ਵੱਲੋਂ ਮਾਮਲੇ ਦੀ ਸੱਚਾਈ ਨੂੰ ਜਾਣਨ ਲਈ ਵਿਜੀਲੈਂਸ ਦੀ ਹਿਰਾਸਤ ’ਚ ਪ੍ਰਧਾਨ ਚੰਨੀ ਨੂੰ ਮਿਲਣ ਦਾ ਯਤਨ ਵੀ ਕੀਤਾ ਗਿਆ ਪਰ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਗੁੱਸੇ ’ਚ ਆਈ ਯੂਨੀਅਨ ਨੇ ਆਪਣੀ ਹੜਤਾਲ ਹੋਰ ਅੱਗੇ ਵਧਾਉਣ ਦਾ ਐਲਾਨ ਕਰਦੇ ਹੋਏ ਸ਼ੁੱਕਰਵਾਰ ਨੂੰ ਵੀ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ ਵੱਡੀ ਰਾਹਤ, ਸਰਹੱਦੀ ਇਲਾਕੇ ਦੇ ਲੋਕਾਂ ਦੀ ਮੰਗ ਹੋਵੇਗੀ ਪੂਰੀ
NEXT STORY