ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਦੇ ਬਹੁਤ ਸਾਰੇ ਇਲਾਕੇ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਹੜ੍ਹਾਂ ਵਿਚ ਜਿੱਥੇ 40 ਤੋਂ ਵੱਧ ਜਾਨਾਂ ਗਈਆਂ ਹਨ, ਉੱਥੇ ਹੀ ਕਿਸਾਨਾਂ ਦੀਆਂ ਫ਼ਸਲਾਂ ਵੀ ਤਬਾਹ ਹੋ ਗਈਆਂ ਹਨ। ਇਨ੍ਹਾਂ ਹਾਲਾਤ ਵਿਚ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਗੰਨੇ ਦੀ ਫ਼ਸਲ ਦਾ ਬਕਾਇਆ ਜਾਰੀ ਕਰ ਦਿੱਤਾ ਹੈ, ਤਾਂ ਜੋ ਕਿਸਾਨਾਂ ਨੂੰ ਥੋੜ੍ਹੀ ਰਾਹਤ ਮਿਲ ਸਕੇ।
ਇਹ ਖ਼ਬਰ ਵੀ ਪੜ੍ਹੋ - Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
ਇਹ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਜਦੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਮਦਦ ਲਈ ਗਏ ਸੀ ਤਾਂ ਉੱਥੇ ਕਿਸਾਨਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਗੰਨੇ ਦੀ ਫ਼ਸਲ ਦਾ ਬਕਾਇਆ ਮਿੱਲਾਂ ਵੱਲ ਪਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਉਹ ਬਕਾਇਆ ਜਾਰੀ ਕਰਵਾਉਣ ਦੀ ਅਪੀਲ ਕੀਤੀ ਸੀ, ਤਾਂ ਜੋ ਇਸ ਔਖੀ ਘੜੀ ਵਿਚ ਉਨ੍ਹਾਂ ਦਾ ਗੁਜ਼ਾਰਾ ਹੋ ਸਕੇ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਤੁਰੰਤ ਇਸ ਬਾਰੇ ਭਗਵੰਤ ਸਿੰਘ ਮਾਨ ਤੇ ਵਿੱਤ ਮੰਤਰੀ ਦੇ ਨਾਲ ਗੱਲਬਾਤ ਕੀਤੀ। ਇਸ ਮਗਰੋਂ ਸਰਕਾਰ ਵੱਲੋਂ ਅਜਨਾਲੇ ਦੇ ਹਲਕੇ ਦੇ ਕਿਸਾਨਾਂ ਲਈ 9 ਕਰੋੜ 10 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ, ਜੋ ਕਿਸਾਨਾਂ ਤਕ ਪਹੁੰਚਾ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 5 ਕਰੋੜ ਰੁਪਏ ਵੀ ਅਗਲੇ 2-3 ਦਿਨਾਂ ਵਿਚ ਜਾਰੀ ਕਰ ਦਿੱਤੇ ਜਾਣਗੇ। ਇਸ ਤਰ੍ਹਾਂ ਹੁਣ ਕਿਸਾਨਾਂ ਦਾ ਗੰਨੇ ਦੀ ਫ਼ਸਲ ਦਾ ਕੋਈ ਬਕਾਇਆ ਨਹੀਂ ਰਹਿ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ
ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਔਖੇ ਵੇਲੇ ਵਿਚ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੀ ਵੀ ਚੀਜ਼ ਦੀ ਲੋੜ ਹੈ ਜਾਂ ਕੋਈ ਮੁਸ਼ਕਲ ਹੈ ਤਾਂ ਉਹ ਬੇਝਿਜਕ ਉਨ੍ਹਾਂ ਨੂੰ ਫ਼ੋਨ ਕਰ ਸਕਦੇ ਹਨ। ਧਾਲੀਵਾਲ ਨੇ ਕਿਹਾ ਕਿ ਉਹ, ਉਨ੍ਹਾਂ ਦਾ ਪਰਿਵਾਰ ਤੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'PM ਮੋਦੀ ਦੇ ਕਹਿਣ 'ਤੇ ਹੀ ਮੈਂ ਆਇਆ ਸੀ ਪੰਜਾਬ'
NEXT STORY