ਚੰਡੀਗੜ੍ਹ : ਜੇਕਰ ਤੁਸੀਂ ਅੱਜ ਰੇਲ ਗੱਡੀਆਂ ਵਿਚ ਸਫ਼ਰ ਕਰਨ ਵਾਲੇ ਹੋ ਤਾਂ ਤੁਹਾਡੇ ਲਈ ਇਹ ਖ਼ਬਰ ਬਹੁਤ ਜ਼ਰੂਰੀ ਖ਼ਬਰ ਹੈ। ਦਰਅਸਲ ਅੱਜ, 5 ਦਸੰਬਰ ਨੂੰ ਪੰਜਾਬ 'ਚ ਕਿਸਾਨਾਂ ਵਲੋਂ ਰੇਲਵੇ ਟਰੈਕ ਜਾਮ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵਲੋਂ ਫਿਰ ਤੋਂ 'ਰੇਲ ਰੋਕੋ ਅੰਦੋਲਨ' ਦੀ ਕਾਲ ਦਿੱਤੀ ਗਈ ਹੈ, ਜਿਸ ਕਾਰਨ ਮੁਸਾਫ਼ਰਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇਕਰ ਤੁਸੀਂ ਟਰੇਨ 'ਚ ਸਫ਼ਰ ਕਰਨ ਵਾਲੇ ਹੋ ਤਾਂ ਸੋਚ-ਸਮਝ ਕੇ ਘਰੋਂ ਬਾਹਰ ਨਿਕਲੋ।
ਪੜ੍ਹੋ ਇਹ ਵੀ - ਸਾਲ 2026 'ਚ ਇਨ੍ਹਾਂ ਰਾਸ਼ੀ ਵਾਲਿਆਂ 'ਤੇ ਚੱਲੇਗੀ ਸਾੜ ਸਤੀ ਤੇ ਢਾਈਆ, ਸ਼ਨੀਦੇਵ ਲੈਣਗੇ ਅਗਨੀ ਪ੍ਰੀਖਿਆ
ਜਾਣਕਾਰੀ ਮੁਤਾਬਕ ਕਿਸਾਨ-ਮਜ਼ਦੂਰ ਮੋਰਚਾ ਅਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਇਹ ਕਾਲ ਦਿੱਤੀ ਗਈ, ਜਿਸ ਦੌਰਾਨ 5 ਦਸੰਬਰ ਨੂੰ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਟਰੇਨਾਂ ਦੇ ਪਹੀਏ ਥੰਮ ਜਾਣਗੇ। ਕਿਸਾਨਾਂ ਵਲੋਂ ਸੂਬੇ ਦੇ 19 ਜ਼ਿਲ੍ਹਿਆਂ 'ਚ 26 ਥਾਵਾਂ 'ਤੇ ਟਰੇਨਾਂ ਰੋਕੀਆਂ ਜਾਣਗੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਇਹ ਰੋਸ ਮੁਜ਼ਾਹਰਾ ਕਰਨਾ ਪੈ ਰਿਹਾ ਹੈ।
ਪੜ੍ਹੋ ਇਹ ਵੀ - ਹੋ ਗਿਆ ਐਲਾਨ : ਸਾਲ 2026 'ਚ 75 ਦਿਨ ਬੰਦ ਰਹਿਣਗੇ ਇਸ ਸੂਬੇ ਦੇ ਸਕੂਲ, ਆ ਗਈ ਪੂਰੀ LIST
ਕਿਸਾਨਾਂ ਦੀ ਮੰਗ ਹੈ ਕਿ ਬਿਜਲੀ ਸੁਧਾਰ ਬਿੱਲ-2025 ਨੂੰ ਰੱਦ ਕੀਤਾ ਜਾਵੇ। ਐੱਮ. ਐੱਸ. ਪੀ. ਦੀ ਗਾਰੰਟੀ ਕਾਨੂੰਨ ਬਣਾਈ ਜਾਵੇ। ਪ੍ਰੀਪੇਡ ਮੀਟਰ ਹਟਾ ਕੇ ਮੁੜ ਪੁਰਾਣੇ ਮੀਟਰ ਲਾਏ ਜਾਣ। ਮੰਗ ਪੂਰੀ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਪੜ੍ਹੋ ਇਹ ਵੀ - ਵਿਆਹ 'ਚ ਨਹੀਂ ਮਿਲੇ 'ਰੱਸਗੁੱਲੇ', ਕੁੜੀ ਵਾਲਿਆਂ ਨੇ ਪਾ ਲਿਆ 'ਕਲੇਸ਼', ਥਾਣੇ ਪਹੁੰਚਿਆ ਮਾਮਲਾ (ਵੀਡੀਓ)
ਨਿਵੇਸ਼ ਦੇ ਨਾਂ ’ਤੇ ਰਿਟਾਇਰਡ ਕਰਮਚਾਰੀ ਤੋਂ ਠੱਗੇ 89 ਲੱਖ
NEXT STORY