ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਡਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਕਿਸਾਨਾਂ ਦੇ ਘਰਾਂ ਤੋਂ ਫਸਲ ਖਰੀਦਣ ਦੀ ਯੋਜਨਾ ਬਣਾ ਰਹੀ ਹੈ ਅਤੇ ਫਸਲ ਦੀ ਖਰੀਦ 15 ਅਪ੍ਰੈਲ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਿਭਾਗਾਂ ਨੂੰ ਮੰਡੀਆਂ ਤੋਂ 1-2 ਕਿਲੋਮੀਟਰ ਤੋਂ ਜ਼ਿਆਦਾ ਦੂਰ ਪਿੰਡਾਂ 'ਚੋਂ ਕਣਕ ਦੀ ਖਰੀਦ ਦੇ ਤਰੀਕੇ ਦੱਸਣ ਲਈ ਕਿਹਾ ਹੈ। ਇਕ ਅਧਿਕਾਰਕ ਬਿਆਨ 'ਚ ਕਿਹਾ ਗਿਆ ਹੈ ਕਿ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਇਕ ਵੀਡੀਓ ਸੰਮੇਲਨ ਰਾਹੀਂ ਕਟਾਈ ਅਤੇ ਖਰੀਦ ਦੀ ਵਿਵਸਥਾ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਸਾਨਾਂ ਦੀ ਪਰੇਸ਼ਾਨੀ ਨੂੰ ਘੱਟ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਭਾਰਤ ਤੇ ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਅਪ੍ਰੈਲ ਦੇ ਪਹਿਲੇ ਹਫਤੇ ਮਿਲਣਗੇ 200 ਰੁਪਏ
ਕੈਪਟਨ ਨੇ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਨੂੰ ਸਹੀ ਸਮੇਂ 'ਤੇ ਭੁਗਤਾਨ ਕਰਨਾ ਵੀ ਯਕੀਨੀ ਬਣਾਇਆ ਜਾਵੇ ਅਤੇ ਨਿਯਮਾਂ 'ਚ ਸੋਧ ਕਰਨ ਦੇ ਨਾਲ ਆੜ੍ਹਤੀਆਂ ਦੇ ਮਾਧਿਅਮ ਰਾਹੀਂ ਕਿਸਾਨਾਂ ਦੇ ਭੁਗਤਾਨ ਦੀ ਵਿਵਸਥਾ ਕੀਤੀ ਜਾਵੇ। ਇਸ ਦੇ ਨਾਲ ਹੀ ਡੀ. ਬੀ. ਟੀ. ਸਮੇਤ ਵਿਵਸਥਾ 'ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਮੌਜੂਦਾ ਸਥਿਤੀ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕਰੀਬ 50 ਫੀਸਦੀ ਪਿੰਡ ਅਨਾਜ ਮੰਡੀਆਂ ਦੇ ਨੇੜੇ ਸਥਿਤ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਫਸਲ ਵੇਚਣ ਲਈ ਕਿਸਾਨ ਇਨ੍ਹਾਂ ਨੰਬਰਾਂ 'ਤੇ ਕਰਨ ਸੰਪਰਕ
ਮੰਡੀਆਂ ਦੇ ਕਰੀਬ ਰਹਿਣ ਵਾਲੇ ਕਿਸਾਨਾਂ ਨੂੰ ਕਰਫਿਊ ਪਾਸ ਜਾਰੀ ਕੀਤੇ ਜਾ ਸਕਦੇ ਹਨ ਪਰ ਮੰਡੀਆਂ ਤੋਂ ਦੂਰ ਰਹਿਣ ਵਾਲੇ ਕਿਸਾਨਾਂ ਲਈ ਮੁੱਖ/ਪ੍ਰਮੁੱਖ ਸਕੱਤਰ ਨੇ ਫਸਲ ਉਨ੍ਹਾਂ ਦੇ ਘਰ ਤੋਂ ਖਰੀਦੇ ਜਾਣ ਦਾ ਸੁਝਾਅ ਦਿੱਤਾ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਇਕ ਪ੍ਰਸਤਾਵ ਪੇਸ਼ ਕਰਨ ਲਈ ਕਿਹਾ, ਜਿਸ ਨਾਲ 1-2 ਦਿਨਾਂ ਅੰਦਰ ਇਸ 'ਤੇ ਫੈਸਲਾ ਲਿਆ ਜਾ ਸਕੇ। ਇਸ ਦੇ ਨਾਲ ਹੀ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਮੁੱਖ ਮੰਤਰੀ ਨੇ ਰੋਜ਼ਾਨਾ ਸਪਲਾਈ ਦੀ ਨਿਗਰਾਨੀ ਲਈ ਸੀਨੀਅਰ ਅਧਿਕਾਰੀਆਂ ਦੀ ਇਕ ਕਮੇਟੀ ਗਠਿਤ ਕੀਤੀ ਹੈ। ਉਨ੍ਹਾਂ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਹਨ ਕਿ ਜਮ੍ਹਾਂਖੋਰੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਕਣਕ ਦੀ ਵਾਢੀ ਸਮੇਂ ਹਾਦਸਿਆਂ ਤੋਂ ਇੰਝ ਬਚਣ ਕਿਸਾਨ
ਕੋਰੋਨਾ ਦੇ ਦੌਰ ’ਚ ਫਿਰਕੂ ਹੋਣ ਵਾਲੇ ‘ਗੁਲਜ਼ਾਰ’ ਦੇ ਗੀਤ ਸੁਣਿਆ ਕਰਨ
NEXT STORY