ਮਾਛੀਵਾੜਾ ਸਾਹਿਬ (ਟੱਕਰ)- ਸਰਹਿੰਦ ਨਹਿਰ ਨੂੰ ਪੱਕਾ ਕਰਨ ਦੇ ਮਾਮਲੇ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਅਤੇ ਲੋਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਵਾਅਦਾਖਿਲਾਫ਼ੀ ਦਾ ਦੋਸ਼ ਲਗਾਉਂਦਿਆਂ ਅੱਜ ਗੜ੍ਹੀ ਪੁਲ ’ਤੇ ਚੱਕਾ ਜਾਮ ਕਰ ਦਿੱਤਾ, ਜਿਸ ਕਾਰਨ ਰੋਪੜ ਤੋਂ ਲੁਧਿਆਣਾ ਅਤੇ ਖੰਨਾ ਤੋਂ ਨਵਾਂਸ਼ਹਿਰ ਮਾਰਗ ਦੀ ਆਵਾਜਾਈ ਠੱਪ ਹੋ ਗਈ। ਆਵਜਾਈ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਪੁਲਸ ਵੱਲੋਂ ਆਵਾਜਾਈ ਬਹਾਲ ਕਰਨ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਭੱਟੀਆਂ, ਹਰਦੀਪ ਸਿੰਘ ਗਿਆਸਪੁਰਾ, ਜੋਗਿੰਦਰ ਸਿੰਘ ਸੇਹ, ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਉਨ੍ਹਾਂ ਵਾਅਦਾ ਕੀਤਾ ਸੀ ਕਿ ਨਹਿਰ ਨੂੰ ਪੱਕਾ ਨਹੀਂ ਕੀਤਾ ਜਾਵੇਗਾ ਅਤੇ ਨਹਿਰ ਨੂੰ ਚੌੜਾ ਕਰਨ ਲਈ ਮਿੱਟੀ ਦੀ ਜੋ ਪੁਟਾਈ ਹੋਵੇਗੀ ਉਸ ਨੂੰ ਕਿਨਾਰਿਆਂ ’ਤੇ ਮਜ਼ਬੂਤੀ ਲਈ ਲਗਾਇਆ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਨਹਿਰ ਪੱਕੀ ਕਰਨ ਵਾਲੇ ਠੇਕੇਦਾਰ ਦੀ ਮਿਲੀਭੁਗਤ ਨਾਲ ਨਹਿਰ ਦੀ ਮਿੱਟੀ ਪੁੱਟ ਕੇ ਬਾਹਰ ਭੇਜੀ ਜਾ ਰਹੀ ਹੈ ਜਿਸ ਕਾਰਨ ਸੜਕ ਤੇ ਆਸਪਾਸ ਦੇ ਖੇਤਾਂ ਨੂੰ ਖ਼ਤਰਾ ਖੜ੍ਹਾ ਹੋ ਸਕਦਾ ਹੈ ਅਤੇ ਜਾਨੀ, ਮਾਲੀ ਨੁਕਸਾਨ ਵੀ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ! ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ
ਉਨ੍ਹਾਂ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਲੋਕਾਂ ਵੱਲੋਂ ਗੜ੍ਹੀ ਪੁਲ਼ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਵਾਅਦਾ ਖਿਲਾਫ਼ੀ ਵਿਰੁੱਧ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨਾਲ ਗੱਲਬਾਤ ਲਈ ਕੋਈ ਵੀ ਪ੍ਰਸਾਸ਼ਨਿਕ ਅਧਿਕਾਰੀ ਨਹੀਂ ਆਇਆ ਅਤੇ ਇਹ ਚੱਕਾ ਜਾਮ ਰੋਸ ਪ੍ਰਦਰਸ਼ਨ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਜਾਰੀ ਰਹੇਗਾ। ਇਸ ਮੌਕੇ ਆੜ੍ਹਤੀ ਜਗਨਨਾਥ, ਮਨਜੀਤ ਸਿੰਘ ਪਵਾਤ, ਅਵਤਾਰ ਸਿੰਘ ਸ਼ੇਰੀਆਂ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ
NEXT STORY