ਖੇਮਕਰਨ, (ਗੁਰਮੇਲ, ਅਵਤਾਰ)- ਬੀਤੇ ਦਿਨੀਂ ਹਲਕਾ ਵਿਧਾਇਕ ਖੇਮਕਰਨ ਸੁਖਪਾਲ ਸਿੰਘ ਭੁੱਲਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਵੇਲੇ ਪ੍ਰਮਾਤਮਾ ਅੱਗੇ ਕੀਤੀ ਅਰਦਾਸ ਨੂੰ ਗਲਤ ਪਡ਼੍ਹਨ ’ਤੇ ਪੰਜਾਬ ਬਾਰਡਰ ਕਿਸਾਨ ਯੂਨੀਅਨ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪੰਜਾਬ ਕਿਸਾਨ ਬਾਰਡਰ ਵੈੱਲਫੇਅਰ ਸੋਸਾਇਟੀ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਭੂਰਾ ਨੇ ਆਖਿਆ ਕਿ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਹੱਥ ’ਚ ਗੁਟਕਾ ਸਾਹਿਬ ਫਡ਼ ਕੇ ਗਲਤ ਅਰਦਾਸ ਕੀਤੀ ਹੈ। ਅਸੀਂ ਸਿੱਖ ਹੋਣ ਦੇ ਨਾਤੇ ਬਰਦਾਸ਼ਤ ਨਹੀਂ ਕਰਾਂਗੇ। ਵਿਧਾਇਕ ਭੁੱਲਰ ਇਸ ਗਲਤੀ ਦੀ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਮੁਆਫੀ ਮੰਗੇ। ਕਿਉਂਕਿ ਜੇਕਰ ਜ਼ਿੰਮੇਵਾਰ ਵਿਅਕਤੀ ਇਹੋ ਜਿਹੀ ਗਲਤੀ ਕਰਦਾ ਹੈ ਤਾਂ ਸਮਾਜ ਵਿਚ ਉਸਦਾ ਮਾਡ਼ਾ ਅਸਰ ਪੈਂਦਾ ਹੈ। ਜੇ ਵਿਧਾਇਕ ਨੇ ਮੁਅਾਫੀ ਨਾ ਮੰਗੀ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ ਪੱਤੂ, ਹਰਪਾਲ ਸਿੰਘ, ਹਨੀ ਸਿੰਘ, ਹਰਜਿੰਦਰ ਸਿੰਘ ਕਾਲੀਆ, ਸੁਰਜੀਤ ਸਿੰਘ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਮਹਿੰਦੀਪੁਰ ਤੇ ਕਿਸਾਨ ਹਾਜ਼ਰ ਸਨ।
ਨਸ਼ਾ ਸਮੱਗਲਿੰਗ ਦੇ ਦੋਸ਼ ’ਚ 3 ਗ੍ਰਿਫਤਾਰ
NEXT STORY