ਫਤਹਿਗੜ੍ਹ ਸਾਹਿਬ (ਬਿਪਨ) : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਇਕ ਪੁੱਤ ਵੱਲੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਪਿਓ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬੱਸੀ ਪਠਾਣਾ ਰਾਜ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਥਾਣਾ ਬਡਾਲੀ ਆਲਾ ਸਿੰਘ ਅਧੀਨ ਪੈਂਦੇ ਪਿੰਡ ਰਜਿੰਦਰਗੜ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਵੱਲੋਂ ਇਕ ਸ਼ਿਕਾਇਤ ਦਿੱਤੀ ਗਈ ਸੀ ਕਿ ਉਸਦੇ ਪਿਤਾ ਬਲਜਿੰਦਰ ਸਿੰਘ ਘਰ ਤੋਂ ਲਾਪਤਾ ਹਨ। ਇਸ ਦੀ ਜਾਂਚ ਕਰਦੇ ਹੋਏ ਪੁਲਸ ਨੂੰ ਬਲਜਿੰਦਰ ਸਿੰਘ ਦੀ ਲਾਸ਼ ਭਾਖੜਾ ਨਹਿਰ ਪਿੰਡ ਗੰਢਾ ਖੇੜੀ ਜ਼ਿਲ੍ਹਾ ਪਟਿਆਲਾ ਤੋਂ ਬਰਾਮਦ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਹਾਦਸਾ, ਜਿਸ ਨੇ ਵੀ ਦੇਖਿਆ ਮੰਜ਼ਰ ਕੰਬ ਗਿਆ ਦਿਲ
ਉੱਥੇ ਹੀ ਇਸ ਸਬੰਧੀ ਮ੍ਰਿਤਕ ਬਲਜਿੰਦਰ ਸਿੰਘ ਦੀ ਬੇਟੀ ਨੇ ਬਿਆਨ ਦਰਜ ਕਰਵਾਇਆ ਕਿ ਉਸਦੇ ਭਰਾ ਸੁਖਪ੍ਰੀਤ ਸਿੰਘ ਦਾ ਜ਼ਮੀਨ ਨੂੰ ਲੈ ਕੇ ਆਪਣੇ ਪਿਤਾ ਬਲਜਿੰਦਰ ਸਿੰਘ ਨਾਲ ਝਗੜਾ ਚੱਲ ਰਿਹਾ ਸੀ। ਇਸ ਦੀ ਜਾਂਚ ਵਿਚ ਸਾਹਮਣੇ ਆਇਆ ਕਿ ਸੁਖਪ੍ਰੀਤ ਵੱਲੋਂ ਆਪਣੇ ਪਿਤਾ ਦੇ ਹੱਥ ਬੰਨ੍ਹ ਕੇ ਉਸ ਨੂੰ ਭਾਖੜਾ ਨਹਿਰ ਵਿਚ ਸੁੱਟ ਦਿੱਤਾ ਗਿਆ ਸੀ। ਡੀਐੱਸਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਸੁਖਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀ ਛੁੱਟੀਆਂ ਨੂੰ ਲੈਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, Alert ਰਹਿਣ ਇਹ ਜ਼ਿਲ੍ਹੇ
NEXT STORY