ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਸੁਨੀਲ ਵਿੱਕੀ) : ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਪਿੰਡ ਜੰਗਾ ਵਾਲਾ ਮੋੜ ਨੇੜੇ ਇੱਕ ਮਹਿੰਦਰਾ ਪਿਕਅੱਪ ਟਰੱਕ ਅਤੇ ਘੋੜੇ ਵਾਲੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਜਲਾਲਾਬਾਦ ਤੋਂ ਬਿਆਸ ਜਾ ਰਹੇ ਮਹਿੰਦਰਾ ਪਿਕਅੱਪ ਟਰੱਕ ਵਿੱਚ ਸਵਾਰ ਲਗਭਗ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 20 ਤੋਂ 22 ਲੋਕ ਜ਼ਖਮੀ ਹੋ ਗਏ। ਮਿਲ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ।
ਪੜ੍ਹੋ ਇਹ ਵੀ - ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ ਧੋਣ 'ਤੇ ਮਾਰਿਆ ਚਾਕੂ, ਫਿਰ...
ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ, ਅਨਿਲ ਬਾਗੀ ਹਸਪਤਾਲ, ਫਰੀਦਕੋਟ ਮੈਡੀਕਲ ਕਾਲਜ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਐੱਸਐੱਸਪੀ ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੀਆਂ ਪੁਲਸ ਟੀਮਾਂ ਮੌਕੇ 'ਤੇ ਪਹੁੰਚੀ ਗਈਆਂ। ਐੱਸਐੱਸਪੀ ਫਿਰੋਜ਼ਪੁਰ ਨੇ ਹਸਪਤਾਲਾਂ ਵਿੱਚ ਜਾ ਕੇ ਜ਼ਖ਼ਮੀ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰਾਂ ਨੂੰ ਮਰੀਜ਼ਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਅਪੀਲ ਕੀਤੀ।
ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ
ਪਤਾ ਲੱਗਾ ਹੈ ਕਿ ਅੱਜ ਸਵੇਰੇ ਇੱਕ ਪਰਿਵਾਰ ਆਪਣੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਮਹਿੰਦਰਾ ਪਿਕਅਪ ਗੱਡੀ ਵਿੱਚ ਜਲਾਲਾਬਾਦ ਤੋਂ ਬਿਆਸ ਜਾ ਰਿਹਾ ਸੀ। ਅਚਾਨਕ ਜੰਗਾ ਵਾਲਾ ਮੋਡ ਨੇੜੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਘੋੜੇ ਟਰਾਲੇ ਨੇ ਉਨ੍ਹਾਂ ਦੀ ਮਹਿੰਦਰਾ ਪਿਕਅਪ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕੁਝ ਜ਼ਖ਼ਮੀ ਹੋਏ ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿਚ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ।
ਪੜ੍ਹੋ ਇਹ ਵੀ - IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣ-ਅਧਿਕਾਰਤ ਕਾਲੋਨੀ 'ਤੇ ਚੱਲਿਆ 'ਪੀਲਾ ਪੰਜਾ'
NEXT STORY