ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਖਜ਼ਾਨਾ ਮੰਤਰੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ ਹੈ। ਜੀ. ਐੱਸ. ਟੀ. ਲਾਗੂ ਹੋਣ ਕਾਰਨ ਹੁਣ ਤੱਕ ਪੰਜਾਬ ਨੂੰ 111045 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਕੋਲ ਪੰਜਾਬ ਸਰਕਾਰ ਦੇ 50 ਹਜ਼ਾਰ ਕਰੋੜ ਜੀ. ਐੱਸ. ਟੀ. ਬਕਾਏ ਹਨ।
ਇਸ ਤੋਂ ਇਲਾਵਾ ਕੇਂਦਰ ਨੇ ਪੰਜਾਬ ਦੇ ਆਰ. ਡੀ. ਐੱਫ. ਦੇ 8000 ਕਰੋੜ ਰੁਪਏ ਰੋਕੇ ਹੋਏ ਹਨ ਅਤੇ ਪੰਜਾਬ ਦੀਆਂ ਸੜਕਾਂ ਦੇ 1000 ਕਰੋੜ ਰੁਪਏ ਵੀ ਕੇਂਦਰ ਵੱਲ ਫਸੇ ਹੋਏ ਹਨ। ਵਿੱਤ ਮੰਤਰੀ ਨੇ ਮੰਗ ਕੀਤੀ ਹੈ ਕੇਂਦਰ ਸਰਕਾਰ ਪੰਜਾਬ ਦੀ 60 ਹਜ਼ਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰੇ।
ਚਾਰ ਸਾਲਾਂ ਤੋਂ 'live-in relationship' 'ਚ ਰਹਿ ਰਹੇ ਸੀ ਕੁੜੀ-ਮੁੰਡਾ, ਆਖਿਰ ਜਦੋਂ ਵਿਆਹ...
NEXT STORY