ਲੁਧਿਆਣਾ (ਪੰਕਜ) : ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜ਼ਰੂਰੀ ਇੰਤਜ਼ਾਮ ਅਮਲ ’ਚ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਜ਼ਿਲਾ ਦਫਤਰ ਸਮੇਤ 8 ਸਬ-ਡਵੀਜ਼ਨਾਂ ’ਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਏ. ਡੀ. ਸੀ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੰਟਰੋਲ ਰੂਮਜ਼ ਤੋਂ 24 ਘੰਟੇ ਜਾਣਕਾਰੀ ਲਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਜ਼ਿਲੇ ’ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ, ਪਸ਼ੂ ਪਾਲਣ ਨਿਗਮ, ਨਗਰ ਕੌਂਸਲਾਂ ਨੂੰ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੇ ਨਾਲ ਜ਼ਰੂਰੀ ਦਵਾਈਆਂ ਅਤੇ ਮਸ਼ੀਨਰੀ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ ਵਿਚ ਕੀਤਾ ਭਾਰੀ ਵਾਧਾ
ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ਹਿਰ ’ਚ ਪੈਂਦੇ ਸਤਲੁਜ ਦਰਿਆ ਦੇ ਨਾਜ਼ੁਕ ਸਥਾਨਾਂ ਅਤੇ ਡੈਮਾਂ ਦੀ ਸਮੀਖਿਆ ਕਰ ਕੇ ਉਥੇ ਜ਼ਰੂਰੀ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲਾ ਮੁੱਖ ਦਫ਼ਤਰ ਸਥਿਤ ਕੰਟਰੋਲ ਰੂਮ ਦੇ ਨੰਬਰ-01612433100 ’ਤੇ 24 ਘੰਟੇ ਕਾਲ ਕਰ ਸਕਦੇ ਹਨ, ਜਿਥੇ ਉਨ੍ਹਾਂ ਦੀ ਸਹੂਲਤ ਲਈ ਸਟਾਫ ਤਾਇਨਾਤ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਆਈ. ਏ. ਐੱਸ. ਅੰਡਰ ਟ੍ਰੇਨੀ ਪ੍ਰਗਤੀ ਰਾਣੀ, ਐੱਸ. ਡੀ. ਐੱਮ. ਡਾ. ਪੂਨਮਪ੍ਰੀਤ ਕੌਰ ਐੱਸ. ਡੀ. ਐੱਮ. ਖੰਨਾ, ਬਲਜਿੰਦਰ ਸਿੰਘ ਢਿੱਲੋਂ ਅਤੇ ਸਹਾਇਕ ਕਮਿਸ਼ਨਰ ਪਾਇਲ ਗੋਇਲ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, 4 ਜੁਲਾਈ ਤੋਂ ਸ਼ੁਰੂ ਹੋਵੇਗੀ...
ਬੁੱਢੇ ਦਰਿਆ ਦੀ ਚੌੜਾਈ ਘੱਟ ਹੋਣ ਨਾਲ ਵਧਿਆ ਖ਼ਤਰਾ
ਉਥੇ ਸ਼ਹਿਰ ਦੇ ਅੰਦਰੋਂ ਨਿਕਲਣ ਵਾਲੇ ਬੁੱਢੇ ਦਰਿਆ ਦੀ ਚੌੜਾਈ ਘਟਣ ਨਾਲ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ’ਚ ਰਹਿਣ ਵਾਲੇ ਪਰਿਵਾਰਾਂ ਲਈ ਖਤਰਾ ਵਧਦਾ ਨਜ਼ਰ ਆ ਰਿਹਾ ਹੈ। ਅਸਲ ’ਚ ਨਗਰ ਨਿਗਮ ਵਲੋਂ ਬੁੱਢੇ ਦਰਿਆ ਦੇ ਦੂਜੇ ਪਾਸੇ ਜਿਥੇ ਰਿਹਾਇਸ਼ੀ ਮਕਾਨ ਬਣੇ ਹੋਏ ਹਨ ਪਰ ਰੋਡ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਲੈ ਕੇ ਸ਼ੁਰੂਆਤੀ ਸਮੇਂ ’ਚ ਜਿਨ੍ਹਾਂ ਨਾਜਾਇਜ਼ ਨਿਰਮਾਣਾਂ ਨੂੰ ਹਟਾਉਣ ਦਾ ਸੜਕ ਦੇ ਨਿਰਮਾਣ ਦੀ ਰੂਪ-ਰੇਖਾ ਬਣਾਈ ਗਈ ਸੀ, ਉਨ੍ਹਾਂ ਨੂੰ ਹਟਾਉਣ ਦੀ ਜਗ੍ਹਾ ਉਲਟਾ ਦਰਿਆ ਦੇ ਮੂਲ ਰੂਪ ਦਾ ਛੋਟਾ ਕਰ ਕੇ ਸੜਕ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਇਸੇ ਗੱਲ ਨੂੰ ਲੈ ਕੇ ਸਬੰਧਤ ਵਿਭਾਗ ਚਿੰਤਤ ਨਜ਼ਰ ਆ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਬਰਸਾਤਾਂ ’ਚ ਦਰਿਆ ’ਚ ਪਾਣੀ ਦਾ ਵਹਾਅ ਜ਼ਿਆਦਾ ਹੁੰਦਾ ਹੈ ਤਾਂ ਉਸ ਦਾ ਘੱਟ ਹੋਇਆ ਅਕਾਰ ਆਲੇ-ਦੁਆਲੇ ਦੇ ਘਰਾਂ ਲਈ ਖਤਰਾ ਬਣ ਸਕਦਾ ਹੈ।
ਇਹ ਵੀ ਪੜ੍ਹੋ : ਭਾਖੜਾ ਨਹਿਰ 'ਚ ਧਾਰਮਿਕ ਸਮੱਗਰੀ ਜਲ ਪ੍ਰਵਾਹ ਕਰਦਿਆਂ ਲੱਖਾਂ ਦਾ ਸੋਨਾ ਵੀ ਰੋੜ੍ਹ ਬੈਠਾ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਟਿਆਲਾ ਦੇ DC ਦੀ ਰੋਕੀ ਗਈ ਤਨਖ਼ਾਹ, ਜਾਰੀ ਕੀਤੇ ਗਏ ਹੁਕਮ, ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY