ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ’ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪਿਛਲੇ 4 ਦਿਨਾਂ ’ਚ ਪਿੰਡਾਂ ਦੀ ਸਫ਼ਾਈ ਅਤੇ ਗਾਰ ਕੱਢਣ ’ਤੇ 10.21 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ’ਚ 259 ਪਸ਼ੂਆਂ ਦੇ ਨਿਪਟਾਰੇ ’ਤੇ 17.54 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਮਲਬੇ ਦੀ ਸਫ਼ਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ ਤੱਕ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਛੱਪੜਾਂ ਦੀ ਸਫ਼ਾਈ 22 ਅਕਤੂਬਰ ਤੱਕ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਘੋਰ ਕਲਯੁਗ : ਪੰਜਾਬ 'ਚ ਆਹ ਕੀ ਹੋਈ ਜਾਂਦਾ, 9 ਸਾਲਾ ਜਵਾਕ ਕਰ ਗਿਆ 3 ਸਾਲਾ ਕੁੜੀ ਨਾਲ ਗੰਦਾ ਕੰਮ
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲਿਆਂ ’ਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ’ਤੇ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ। ਸਾਂਝੀਆਂ ਜਾਇਦਾਦਾਂ ਦੀ ਜ਼ਰੂਰੀ ਮੁਰੰਮਤ 15 ਅਕਤੂਬਰ ਤੱਕ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਜੰਗੀ ਪੱਧਰ ’ਤੇ ਚੱਲ ਰਹੇ ਕਾਰਜਾਂ ਤਹਿਤ ਬੀਮਾਰੀਆਂ ਦੇ ਫੈਲਾਅ ਦਾ ਮੁਕਾਬਲਾ ਕਰਨ ਲਈ 543 ਫੌਗਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ ਅਤੇ 750 ਹੋਰ ਮਸ਼ੀਨਾਂ ਦੀ ਤਾਇਨਾਤੀ ਜਲਦ ਕਰ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਵੀ ਪੈਟਰੋਲ ਪੰਪ ਡੀਲਰ ਕੇਂਦਰੀ ਮੰਤਰਾਲੇ ਦੇ ਹੁਕਮਾਂ ਦੀਆਂ ਖੁੱਲ੍ਹੇਆਮ ਉਡਾ ਰਹੇ ਧੱਜੀਆਂ
NEXT STORY