ਫਾਜ਼ਿਲਕਾ (ਸੁਖਵਿੰਦਰ ਥਿੰਦ): ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਸਤੁਲਜ ਦੀ ਕ੍ਰੀਕ ਦੇ ਨਾਲ ਤੋਂ ਲੈ ਕੇ ਭਾਰਤ-ਪਾਕਿ ਸਰਹੱਤ ਤੱਕ ਹਰ ਸਥਾਨ 'ਤੇ ਰਾਹਤ ਕਾਰਜ ਪ੍ਰਬੰਧਾਂ ਵਿਚ ਤਨਦੇਹੀ ਨਾਲ ਲੱਗਿਆ ਹੋਇਆ ਹੈ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਖੁਦ ਸਾਰੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - Breaking News: ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਇਸੇ ਲੜੀ ਵਿਚ ਅੱਜ ਉਹ ਭਾਰਤ-ਪਾਕਿ ਸਰਹੱਦ ਦੇ ਕੰਡਿਆਲੀ ਤਾਰ ਨਾਲ ਬਣੇ ਮੌਜਮ ਦੇ ਅਗਲੇਰੇ ਬੰਨ੍ਹ ਤੱਕ ਗਏ ਅਤੇ ਇਸ ਬੰਨ੍ਹ ਦੀ ਸੁਰੱਖਿਆ ਯਕੀਨੀ ਬਣਾਉਣ ਦੀਆਂ ਹਦਾਇਤਾਂ ਸਬੰਧਤ ਵਿਭਾਗਾਂ ਨੂੰ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਸਰਹੱਦ 'ਤੇ ਬੀ.ਐੱਸ.ਐੱਫ. ਵੀ ਮੁਸ਼ਕਿਲ ਹਾਲਾਤ ਦੇ ਬਾਵਜੂਦ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਹਰ ਸਥਿਤੀ 'ਤੇ ਨਜ਼ਰ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਹੇਠ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰੀਬ ਪਰਿਵਾਰ ਲਈ ਕਹਿਰ ਬਣਿਆ ਮੀਂਹ! ਘਰ ਡਿੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ
NEXT STORY