ਚੰਡੀਗੜ੍ਹ (ਅੰਕੁਰ): ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਸਰਕਾਰ ਵੱਲੋਂ 5 ਲੱਖ ਏਕੜ ਜ਼ਮੀਨ ‘ਤੇ ਮੁੜ ਬਜਾਈ ਕਰਨ ਲਈ ਚੰਗੀ ਕਿਸਮ ਦੇ ਬੀਜ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੀ ਇਹ ਬੀਜ 50 ਫ਼ੀਸਦੀ ਸਬਸਿਡੀ 'ਤੇ ਦਿੱਤੇ ਜਾਣਗੇ।
ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ-ਜਿਮੀਂਦਾਰਾਂ ਦੇ ਨਾਲ ਖੜ੍ਹੀ ਹੈ ਤੇ ਖ਼ਾਸ ਤੌਰ 'ਤੇ ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸੇ ਤਹਿਤ ਸਰਕਾਰ ਨੇ ਕਣਕ ਦੇ ਬੀਜ ਵੰਡਣ ਦਾ ਐਲਾਨ ਕੀਤਾ ਹੈ, ਜਿਸ ਦਾ ਸਾਰਾ ਪ੍ਰਬੰਧ ਸਰਕਾਰ ਆਪਣੇ ਖਰਚੇ ‘ਤੇ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਲਈ 17 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਕ ਹੋਰ ਚੋਣ ਦਾ ਐਲਾਨ! ਜਾਣੋ ਕਿਸ ਦਾ ਅਸਤੀਫ਼ਾ ਹੋਇਆ ਮਨਜ਼ੂਰ
ਖੁੱਡੀਆਂ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ, ਜਿਸ ਨਾਲ 2300 ਪਿੰਡ ਗੰਭੀਰ ਤੌਰ ‘ਤੇ ਪ੍ਰਭਾਵਿਤ ਹੋਏ ਹਨ। ਇੱਥੇ ਖੇਤੀਬਾੜੀ ਤੋਂ ਇਲਾਵਾ ਪਸ਼ੂਧਨ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਸਰਕਾਰ ਵੱਲੋਂ ਪਸ਼ੂਆਂ ਲਈ ਦਵਾਈਆਂ ਤੇ ਸਿਹਤ ਸਹੂਲਤਾਂ ਤੁਰੰਤ ਪਹੁੰਚਾਉਣ ਲਈ ਪ੍ਰਬੰਧ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ
NEXT STORY