ਮੂਨਕ/ਖਨੌਰੀ (ਗਰਗ)- ਹਲਕਾ ਲਹਿਰਾ ਦੇ ਖਨੌਰੀ ਅਤੇ ਮੂਨਕ ਇਲਾਕੇ ’ਚੋਂ ਲੰਘਦੇ ਘੱਗਰ ਦਰਿਆ ’ਚ ਪਿਛਲੇ 15 ਦਿਨਾ ਤੋਂ ਹੜ੍ਹ ਆਉਣ ਦਾ ਖ਼ਤਰਾ ਜਿਉਂ ਦਾ ਤਿਉਂ ਬਰਕਰਾਰ ਹੈ, ਬੇਸ਼ੱਕ ਅੱਜ ਘੱਗਰ ਦਰਿਆ ’ਚ ਕੁਝ ਇੰਚ ਪਾਣੀ ਘਟਿਆ ਹੈ ਪਰ ਬਾਵਜੂਦ ਇਸ ਦੇ ਖਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉਪਰ ਚੱਲ ਰਿਹਾ ਹੈ, ਜਿਸ ਕਾਰਨ ਕਿਸਾਨ ਦਿਨ-ਰਾਤ ਬੰਨ੍ਹਾਂ ’ਤੇ ਪਹਿਰਾ ਦੇ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਸੋਸ਼ਲ ਮੀਡੀਆ ’ਤੇ ਸੰਭਾਵੀ ਹੜ੍ਹਾਂ ਨੂੰ ਲੈ ਕੇ ਚੱਲਦੀਆਂ ਚਰਚਾਵਾਂ ਦੇ ਚਲਦੇ ਕਿਸਾਨਾਂ ’ਚ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਦੇਖਿਆ ਜਾਵੇ ਤਾਂ ਅੱਜ ਵੀ ਘੱਗਰ ਦਰਿਆ ਨੇ ਵਿਕਰਾਲ ਰੂਪ ਧਾਰਨ ਕੀਤਾ ਹੋਇਆ ਹੈ ਅਤੇ ਲੋਕ ਦਿਨ-ਰਾਤ ਬੰਨ੍ਹਾਂ ਦੀ ਨਿਗਰਾਨੀ ਕਰ ਰਹੇ ਹਨ। ਮੌਕੇ ’ਤੇ ਜਾ ਕੇ ਦੇਖਿਆ ਕਿ ਕੁਝ ਥਾਵਾਂ ’ਤੇ ਘੱਗਰ ਦੇ ਬੰਨ੍ਹਾਂ ’ਤੇ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ। ਕਿਸੇ ਸਮੇਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਮੌਕੇ ’ਤੇ ਦੇਖਿਆ ਗਿਆ ਕਿ ਕਿਸਾਨ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਟਰਾਲੀਆਂ ’ਚ ਮਿੱਟੀ ਲਿਜਾ ਰਹੇ ਸਨ। ਬੋਰੀਆਂ ’ਚ ਮਿੱਟੀ ਭਰ ਰਹੇ ਸਨ ਅਤੇ ਕੁਝ ਥੱਕੇ ਹੋਏ ਕਿਸਾਨ ਅਤੇ ਨੌਜਵਾਨ ਵੱਖ-ਵੱਖ ਥਾਵਾਂ ’ਤੇ ਆਰਾਮ ਕਰਦੇ ਵੀ ਦਿਖਾਈ ਦਿੱਤੇ। ਕੁਝ ਥਾਵਾਂ ’ਤੇ ਮਿੱਟੀ ਦੇ ਭਰੇ ਗੱਟਿਆਂ ਦੀ ਤਰਸਯੋਗ ਹਾਲਤ ਵੀ ਦਿਖਾਈ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਕੁਝ ਸਮਾਜ ਸੇਵੀ ਸੰਸਥਾਵਾਂ ’ਤੇ ਲੋਕਾਂ ਵੱਲੋਂ ਮੌਕੇ ’ਤੇ ਬੰਨ੍ਹਾਂ ਦੀ ਰੱਖ ਕਰ ਰਹੇ ਕਿਸਾਨਾਂ ਲਈ ਚਾਹ, ਪਾਣੀ ਅਤੇ ਲੰਗਰ ਦੀ ਵਿਵਸਥਾ ਵੀ ਕੀਤੀ ਜਾ ਰਹੀ ਸੀ। ਵੱਖ-ਵੱਖ ਥਾਵਾਂ ’ਤੇ ਬੰਨ੍ਹਾਂ ਦੀ ਰਾਖੀ ਕਰ ਰਹੇ ਅਤੇ ਆਮ ਕਿਸਾਨਾਂ ’ਚ ਸਰਕਾਰ ਅਤੇ ਵਿਭਾਗ ਪ੍ਰਤੀ ਰੋਸ ਵੀ ਦਿਖਾਈ ਦਿੱਤਾ। ਘੱਗਰ ਦਰਿਆ ਦੀ ਨਾਜ਼ੁਕ ਸਥਿਤੀ ਕਾਰਨ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਘੱਗਰ ਦਰਿਆ ਦਾ ਦੌਰਾ ਕਰਦਿਆਂ ਲੋਕਾਂ ਦੀ ਆਰਥਿਕ ਮਦਦ ਵੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
20 ਸਾਲਾ ਲੜਕੀ ਨਾਲ 50 ਸਾਲਾ ਵਿਅਕਤੀ ਨੇ ਟੱਪੀਆਂ ਹੱਦਾਂ, ਕੁੜੀ ਨੇ ਮਸਾਂ ਬਚਾਈ ਜਾਨ
NEXT STORY