ਨੈਸ਼ਨਲ ਡੈਸਕ : ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬੀਤੇ ਦਿਨ ਪੰਜਾਬ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਸਬੰਧ ਵਿਚ ਉਹਨਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ, 'ਮਾਣਯੋਗ ਪ੍ਰਧਾਨ ਮੰਤਰੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਬਹੁਤ ਚਿੰਤਤ ਹਨ। ਉਨ੍ਹਾਂ ਦੇ ਨਿਰਦੇਸ਼ਾਂ 'ਤੇ ਮੈਂ ਉੱਥੋਂ ਦੀ ਸਥਿਤੀ ਨੂੰ ਸਮਝਣ ਲਈ ਪੰਜਾਬ ਗਿਆ ਸੀ।'
ਇਹ ਵੀ ਪੜ੍ਹੋ : 10 ਦਿਨਾਂ 'ਚ ਪੀ ਗਏ 826 ਕਰੋੜ ਦੀ ਸ਼ਰਾਬ! ਤੋੜ'ਤੇ ਸਾਰੇ ਰਿਕਾਰਡ
ਉਹਨਾਂ ਨੇ ਐਕਸ 'ਤੇ ਸਾਂਝੀ ਕੀਤੀ ਪੋਸਟ 'ਚ ਕਿਹਾ, 'ਪੰਜਾਬ ਵਿੱਚ ਹੜ੍ਹਾਂ ਦੀ ਇਸ ਸਮੇਂ ਜੋ ਸਥਿਤੀ ਹੈ, ਉਸ ਦੇ ਮੱਦੇਨਜ਼ਰ ਮਾਣਯੋਗ ਪ੍ਰਧਾਨ ਮੰਤਰੀ ਬਹੁਤ ਚਿੰਤਤ ਹਨ। ਉਨ੍ਹਾਂ ਦੇ ਨਿਰਦੇਸ਼ਾਂ 'ਤੇ ਮੈਂ ਉੱਥੋਂ ਦੀ ਸਥਿਤੀ ਨੂੰ ਸਮਝਣ ਲਈ ਪੰਜਾਬ ਗਿਆ ਸੀ। ਪੰਜਾਬ ਵਿੱਚ ਹੜ੍ਹਾਂ ਵਰਗੀ ਸਥਿਤੀ ਹੈ। ਫ਼ਸਲਾਂ ਤਬਾਹ ਤੇ ਬਰਬਾਦ ਹੋ ਗਈਆਂ ਹਨ। ਸੰਕਟ ਦੇ ਇਸ ਸਮੇਂ ਵਿਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਖੜ੍ਹੀ ਹੈ। ਹੁਣ ਸਾਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮੁੜ ਨਿਰਮਾਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ। ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਥੋੜ੍ਹੇ ਸਮੇਂ, ਦਰਮਿਆਨੇ ਸਮੇਂ ਅਤੇ ਲੰਬੇ ਸਮੇਂ ਦੀਆਂ ਯੋਜਨਾਵਾਂ ਬਣਾਉਣੀਆਂ ਪੈਣਗੀਆਂ।'
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਉਹਨਾਂ ਕਿਹਾ, 'ਮੈਂ ਪੰਜਾਬ ਵਿੱਚ ਹੋਏ ਨੁਕਸਾਨ ਦੀ ਵਿਸਤ੍ਰਿਤ ਰਿਪੋਰਟ ਪ੍ਰਧਾਨ ਮੰਤਰੀ ਨੂੰ ਸੌਂਪਾਂਗਾ। ਸੰਕਟ ਬਹੁਤ ਵੱਡਾ ਹੈ ਪਰ ਕੇਂਦਰ ਸਰਕਾਰ ਇਸ ਸੰਕਟ ਨੂੰ ਦੂਰ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ। ਸੂਬਾ ਸਰਕਾਰ ਨੂੰ ਜ਼ਮੀਨੀ ਪੱਧਰ 'ਤੇ ਵੀ ਪੂਰੀ ਗੰਭੀਰਤਾ ਨਾਲ ਕੰਮ ਕਰਨਾ ਪਵੇਗਾ। ਜਦੋਂ ਪਾਣੀ ਘੱਟ ਜਾਵੇਗਾ, ਤਾਂ ਬੀਮਾਰੀ ਫੈਲਣ ਦਾ ਖ਼ਤਰਾ ਹੋਵੇਗਾ। ਮਰੇ ਹੋਏ ਜਾਨਵਰਾਂ ਨੂੰ ਸੁਰੱਖਿਅਤ ਢੰਗ ਨਾਲ ਨਿਪਟਾਉਣਾ ਪਵੇਗਾ ਤਾਂ ਜੋ ਬੀਮਾਰੀਆਂ ਨਾ ਫੈਲਣ। ਖੇਤਾਂ ਵਿੱਚ ਗਾਦ ਜਮ੍ਹਾ ਹੋ ਗਈ ਹੈ, ਇਸਨੂੰ ਹਟਾਉਣ ਲਈ ਯੋਜਨਾ ਬਣਾਉਣੀ ਪਵੇਗੀ ਤਾਂ ਜੋ ਅਗਲੀ ਫ਼ਸਲ ਖ਼ਤਰੇ ਵਿੱਚ ਨਾ ਪਵੇ।'
ਇਹ ਵੀ ਪੜ੍ਹੋ : 60 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ! ਸਰਕਾਰ ਨੇ ਕਰ 'ਤਾ ਐਲਾਨ
ਉਹਨਾਂ ਕਿਹਾ, 'ਸਤਿਕਾਰਯੋਗ ਅਟਲ ਜੀ ਜਦੋਂ ਪ੍ਰਧਾਨ ਮੰਤਰੀ ਸਨ ਅਤੇ ਸਤਿਕਾਰਯੋਗ ਪ੍ਰਕਾਸ਼ ਸਿੰਘ ਬਾਦਲ ਜੀ ਪੰਜਾਬ ਦੇ ਮੁੱਖ ਮੰਤਰੀ ਸਨ, ਤਾਂ ਫ਼ਸਲਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆਵਾਂ ਦੇ ਕੰਢਿਆਂ 'ਤੇ ਬੰਨ੍ਹ (ਬੰਨ੍ਹੇ) ਮਜ਼ਬੂਤ ਅਤੇ ਉੱਚੇ ਕੀਤੇ ਗਏ ਸਨ। ਪਰ ਗੈਰ-ਕਾਨੂੰਨੀ ਮਾਈਨਿੰਗ ਕਾਰਨ, ਉਹ ਕਮਜ਼ੋਰ ਹੋ ਗਏ ਅਤੇ ਪਾਣੀ ਪਿੰਡਾਂ ਵਿੱਚ ਦਾਖਲ ਹੋ ਗਿਆ। ਹੁਣ ਉਨ੍ਹਾਂ ਢਾਂਚਿਆਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਪੰਜਾਬ ਨੂੰ ਅਜਿਹੀ ਤ੍ਰਾਸਦੀ ਤੋਂ ਬਚਾਇਆ ਜਾ ਸਕੇ।'
ਇਹ ਵੀ ਪੜ੍ਹੋ : ਪ੍ਰਾਈਵੇਟ ਕਰਮਚਾਰੀਆਂ ਲਈ ਵੱਡੀ ਖ਼ਬਰ: ਹੁਣ 10 ਘੰਟੇ ਕਰਨਾ ਪਵੇਗਾ ਕੰਮ
ਉਹਨਾਂ ਕਿਹਾ, 'ਇਸ ਸੰਕਟ ਦੀ ਘੜੀ ਵਿੱਚ ਮੈਂ ਪੰਜਾਬ ਵਿੱਚ ਦੁਖੀਆਂ ਦੀ ਸੇਵਾ ਦੀ ਇੱਕ ਉਦਾਹਰਣ ਦੇਖੀ। ਹਜ਼ਾਰਾਂ ਸਮਾਜ ਸੇਵਕ ਆਪਣੇ ਪਿੰਡਾਂ ਤੋਂ ਟਰੈਕਟਰਾਂ ਵਿੱਚ ਭੋਜਨ, ਕੱਪੜੇ, ਦਵਾਈਆਂ ਲੈ ਕੇ ਨਿਕਲੇ ਹਨ ਅਤੇ ਹਰ ਪਿੰਡ ਵਿੱਚ ਸੇਵਾ ਕਰ ਰਹੇ ਹਨ। ਮੈਂ ਪੰਜਾਬ ਦੀ ਸੇਵਾ ਦੀ ਇਸ ਭਾਵਨਾ ਨੂੰ ਸਲਾਮ ਕਰਦਾ ਹਾਂ। ਦੁਖੀ ਮਨੁੱਖਤਾ ਦੀ ਸੇਵਾ ਕਰਨਾ ਪਰਮਾਤਮਾ ਦੀ ਪੂਜਾ ਹੈ। ਆਫ਼ਤ ਦੀ ਇਸ ਘੜੀ ਵਿੱਚ, ਸਿਰਫ਼ ਪੰਜਾਬ ਹੀ ਨਹੀਂ, ਸਗੋਂ ਗੁਆਂਢੀ ਰਾਜਾਂ ਦੇ ਲੋਕਾਂ ਨੇ ਵੀ ਮਦਦ ਦਾ ਹੱਥ ਵਧਾਇਆ ਹੈ। ਏਕਤਾ ਅਤੇ ਸੇਵਾ ਦੀ ਇਹ ਭਾਵਨਾ ਸਾਨੂੰ ਸਭ ਤੋਂ ਵੱਡੇ ਸੰਕਟ ਨੂੰ ਵੀ ਦੂਰ ਕਰਨ ਦੀ ਤਾਕਤ ਦਿੰਦੀ ਹੈ। ਅਸੀਂ ਇਸ ਸੰਕਟ ਵਿੱਚੋਂ ਵੀ ਪੰਜਾਬ ਦੇ ਲੋਕਾਂ ਨੂੰ ਬਾਹਰ ਕੱਢਾਂਗੇ।'
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ
NEXT STORY