ਚੰਡੀਗੜ੍ਹ (ਹਾਂਡਾ) : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕਪੂਰਥਲਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਸਿਰਫਿਰੇ ਨੇ ਔਰਤ 'ਤੇ ਸੁੱਟਿਆ ਤੇਜ਼ਾਬ
ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਰੈਗੂਲਰ ਬੈਂਚ ਹੀ ਕਰੇਗੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵੱਲੋਂ ਕੇਂਦਰ ਨੂੰ 2900 ਕਰੋੜ ਰੁਪਏ ਦੇ ਬਕਾਇਆ ਭੁਗਤਾਨ ਜਲਦ ਜਾਰੀ ਕਰਨ ਦੀ ਮੰਗ
ਦੱਸਣਯੋਗ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ 'ਚ ਸਿਹਤ ਮੰਤਰੀ ਰਹਿ ਚੁੱਕੇ ਵਿਜੇ ਸਿੰਗਲਾ ਦੇ ਖ਼ਿਲਾਫ਼ ਕਰੋੜਾਂ ਦੇ ਟੈਂਡਰ 'ਚ ਇਕ ਫ਼ੀਸਦੀ ਕਮਿਸ਼ਨ ਲੈਣ ਦੇ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜੇ. ਈ. ਈ. ਮੇਨ ’ਚ ਅੜਿੱਕਾ ਨਹੀਂ ਬਣੇਗਾ ‘ਅਗਨੀਪਥ’ ਨੂੰ ਲੈ ਕੇ ਹੋ ਰਿਹਾ ਵਿਰੋਧ, ਸਮੇਂ ’ਤੇ ਹੋਵੇਗਾ ਐਗਜ਼ਾਮ
NEXT STORY