ਲੁਧਿਆਣਾ (ਟੱਕਰ) : ਪੰਜਾਬ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਇੰਦਰਜੀਤ ਕੌਰ ਅਟਵਾਲ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਸਥਿਤ ਰਿਹਾਇਸ਼ ਵਿਖੇ ਇੰਦਰਜੀਤ ਕੌਰ ਨੂੰ ਬੀਤੀ ਰਾਤ ਦਿਲ ਦਾ ਦੌਰਾ ਪਿਆ।
ਇਹ ਵੀ ਪੜ੍ਹੋ : ਲੁਧਿਆਣਾ ਸੈਂਟਰਲ ਜੇਲ੍ਹ ਦੇ ਸੁਪਰੀਡੈਂਟ ਨੂੰ ਆਇਆ ਧਮਕੀ ਭਰਿਆ ਫੋਨ, ਦਿੱਤੀ ਇਹ ਚਿਤਾਵਨੀ
ਜਦੋਂ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਲੈ ਕੇ ਗਏ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਇੰਦਰਜੀਤ ਕੌਰ ਸਾਬਕਾ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ ਦੇ ਮਾਤਾ ਵੀ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਪਰਾਲੀ ਸਾੜਨ ਨੂੰ ਲੈ ਕੇ ਮਾਨ ਸਰਕਾਰ ਸਖ਼ਤ, 4 ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਉਨ੍ਹਾਂ ਦੇ ਦਿਹਾਂਤ ਨਾਲ ਪੂਰੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਇੰਦਰਜੀਤ ਕੌਰ ਅਟਵਾਲ ਦਾ ਅੰਤਿਮ ਸੰਸਕਾਰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਮੰਗਲਵਾਰ ਦੁਪਹਿਰ ਇਕ ਵਜੇ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤੀ ਖੇਤਰ 'ਚ ਮੁੜ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਕੀਤੀ ਅੱਧਾ ਦਰਜਨ ਰਾਊਂਡ ਫਾਇਰਿੰਗ
NEXT STORY