Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    8:45:24 PM

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • ind vs afg india won the toss and elected to bowl in the second t20

    IND vs AFG: ਭਾਰਤ ਨੇ ਦੂਜੇ ਟੀ-20 'ਚ ਟਾਸ ਜਿੱਤ...

  • akali dal sukhbir singh badal

    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਿਰਪੱਖ, ਸੁਤੰਤਰ ਤੇ ਸ਼ਾਂਤੀਪੂਰਨ ਚੋਣਾਂ ਨੇਪਰੇ ਚੜ੍ਹਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਡਾ. ਰਾਜੂ

PUNJAB News Punjabi(ਪੰਜਾਬ)

ਨਿਰਪੱਖ, ਸੁਤੰਤਰ ਤੇ ਸ਼ਾਂਤੀਪੂਰਨ ਚੋਣਾਂ ਨੇਪਰੇ ਚੜ੍ਹਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਡਾ. ਰਾਜੂ

  • Updated: 19 Feb, 2022 05:11 PM
Chandigarh
punjab fully prepared for free and peaceful elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਰਮੀਤ ਸਿੰਘ) : ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਪੰਜਾਬ ਦੇ ਦਫ਼ਤਰ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਸਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ  ਕੁੱਲ 2,14,99,804 ਵੋਟਰ ਹਨ, ਜਿਨ੍ਹਾਂ 'ਚ 1,12,98,081 ਪੁਰਸ਼, 1,02,00,996 ਔਰਤਾਂ ਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ 'ਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ 'ਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 461 ਆਜ਼ਾਦ ਉਮੀਦਵਾਰ ਹਨ। ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ 'ਤੇ 24,689 ਪੋਲਿੰਗ ਸਟੇਸ਼ਨ ਅਤੇ 51 ਆਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ 'ਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਰਕਾਰੀ ਦਫ਼ਤਰਾਂ ਦੇ ਸਮੇਂ 'ਚ ਬਦਲਾਅ, 21 ਫਰਵਰੀ ਤੋਂ ਲਾਗੂ ਹੋਣਗੇ ਹੁਕਮ

ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 28,328 ਬੈਲੇਟ ਯੂਨਿਟ ਅਤੇ 24,740 ਈ. ਵੀ. ਐੱਮ.-ਵੀ. ਵੀ. ਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਕੁੱਲ 6 ਵਿਧਾਨ ਸਭਾ ਹਲਕੇ 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ 2-2 ਬੈਲੇਟ ਯੂਨਿਟ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ 3 ਵਿਸ਼ੇਸ਼ ਸਟੇਟ ਆਬਜ਼ਰਵਰਾਂ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਆਬਜ਼ਰਵਰ, 50 ਖਰਚਾ ਆਬਜ਼ਰਵਰ ਅਤੇ 29 ਪੁਲਸ ਆਬਜ਼ਰਵਰ ਨਿਯੁਕਤ ਕੀਤੇ ਹਨ, ਜੋ ਤਿੱਖੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2083 ਸੈਕਟਰ ਅਫਸਰ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 17 ਵਿਧਾਨ ਸਭਾ ਹਲਕਿਆਂ ਦੀ ਸ਼ਨਾਖਤ ਖਰਚ ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 117 ਡਿਸਪੈਚ ਸੈਂਟਰ ਅਤੇ 117 ਕੁਲੈਕਸ਼ਨ ਸੈਂਟਰ ਹਨ, ਜਦੋਂ ਕਿ ਰਾਜ ਵਿੱਚ 67 ਥਾਵਾਂ `ਤੇ 117 ਈਵੀਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ 'ਤੇ ਪੀਣ ਵਾਲਾ ਸਾਫ਼ ਪਾਣੀ, ਟੈਂਟ ਅਤੇ ਕੁਰਸੀਆਂ ਸਮੇਤ ਘੱਟੋ-ਘੱਟ ਸੁਵਿਧਾਵਾਂ, ਘੱਟੋ-ਘੱਟ ਇਕ ਵ੍ਹੀਲ ਚੇਅਰ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਰੇਕ ਪੋਲਿੰਗ ਸਟੇਸ਼ਨ 'ਤੇ ਦਸਤਾਨੇ, ਸੈਨੀਟਾਈਜ਼ਰ, ਸਾਬਣ ਅਤੇ ਮਾਸਕ ਸਮੇਤ ਕੋਵਿਡ-19 ਸਮੱਗਰੀ ਹੋਵੇਗੀ, ਜਦਕਿ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਕੂੜਾਦਾਨ ਅਤੇ ਰੰਗਦਾਰ ਬੈਗ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟਾਫ਼ ਨੂੰ ਖਾਣਾ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੂਰਬੀ 'ਚ ਸਿੱਧੂ ਤੇ ਮਜੀਠੀਆ ਵਿਚਾਲੇ ਹੋਵੇਗਾ ਫਸਵਾਂ ਮੁਕਾਬਲਾ, ਜਾਣੋ 5 ਚੋਣਾਂ ਦਾ ਇਤਿਹਾਸ

ਡਾ. ਰਾਜੂ ਨੇ ਪੋਲਿੰਗ ਸਟੇਸ਼ਨਾਂ 'ਤੇ ਆਉਣ ਵਾਲੇ ਵੋਟਰਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਸਮੇਤ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 4,44,721 ਵਿਅਕਤੀ, 1,38,116 ਦਿਵਿਆਂਗ ਵੋਟਰ ਅਤੇ 162 ਕੋਵਿਡ-19 ਮਰੀਜ਼ਾਂ ਨੂੰ ਪੋਸਟਲ ਬੈਲੇਟ ਸਹੂਲਤ ਲਈ ਫਾਰਮ 12-ਡੀ ਮੁਹੱਈਆ ਕਰਵਾਏ ਗਏ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵਾਰ 18-19 ਸਾਲ ਉਮਰ ਵਰਗ ਦੇ 3,48,836 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਪਹਿਲੀ ਵਾਰ ਇਨ੍ਹਾਂ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਲੋੜੀਂਦੇ ਕਦਮ ਚੁੱਕ ਰਹੇ ਹਨ। 80 ਸਾਲ ਤੋਂ ਵੱਧ ਉਮਰ ਦੇ 5,09,405 ਵੋਟਰ, 1,09,624 ਸਰਵਿਸ ਵੋਟਰ ਅਤੇ 1,58,341 ਦਿਵਿਆਂਗ ਵੋਟਰ ਹਨ, ਜਦਕਿ 1,608 ਪ੍ਰਵਾਸੀ ਵੋਟਰ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੈਲਕਮ ਕਿੱਟਾਂ ਜਾਰੀ ਕੀਤੀਆਂ ਗਈਆਂ ਹਨ, ਜਦਕਿ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਵੋਟਰ ਸੂਚਨਾ ਗਾਈਡਾਂ ਵੀ ਵੰਡੀਆਂ ਗਈਆਂ ਹਨ। 

ਡਾ. ਰਾਜੂ ਨੇ ਦੱਸਿਆ ਕਿ ਜੀ. ਪੀ. ਐੱਸ. ਨਾਲ ਲੈਸ 9,966 ਵਾਹਨਾਂ ਦੀ ਵਰਤੋਂ ਚੋਣਾਂ ਸਬੰਧੀ ਡਿਊਟੀਆਂ ਲਈ ਕੀਤੀ ਜਾ ਰਹੀ ਹੈ। ਪੋਲਿੰਗ ਪਾਰਟੀਆਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਭੇਜਣ ਲਈ 5,000 ਤੋਂ ਵੱਧ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅਮਨ-ਕਾਨੂੰਨ ਬਾਰੇ ਡਾ. ਰਾਜੂ ਨੇ ਕਿਹਾ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਤਾਇਨਾਤ ਪੁਲਸ ਪਾਰਟੀਆਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਨੂੰ ਠੱਲ੍ਹ ਪਾਉਣ ਲਈ ਚੌਕਸੀ ਨਾਲ ਤਲਾਸ਼ੀ ਲੈ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਉਮੀਦਵਾਰ ਹਨ, ਪਰ ਖ਼ੁਦ ਨੂੰ ਨਹੀਂ ਪਾ ਸਕਣਗੇ 'ਵੋਟ'

ਡਾ. ਰਾਜੂ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਡੀ. ਸੀ., ਸੀ. ਪੀਜ਼ ਅਤੇ ਐੱਸ. ਐੱਸ. ਪੀਜ਼ ਸਖ਼ਤ ਨਿਗਰਾਨੀ ਰੱਖ ਰਹੇ ਹਨ ਅਤੇ ਸੂਚਨਾ ਜਾਂ ਸ਼ਿਕਾਇਤ ਮਿਲਣ 'ਤੇ ਤੁਰੰਤ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 18 ਫਰਵਰੀ 2022 ਤੱਕ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 500.70 ਕਰੋੜ ਰੁਪਏ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 35.43 ਕਰੋੜ ਰੁਪਏ ਦੀ 58.18 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 368.60 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 32.52 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਡਾ. ਰਾਜੂ ਨੇ ਦੱਸਿਆ ਕਿ ਰਾਜ ਵਿੱਚ 9 ਜਨਵਰੀ, 2022 ਤੋਂ 18 ਫਰਵਰੀ, 2022 ਤੱਕ 3467 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁੱਲ 3467 ਐੱਫ. ਆਈ. ਆਰਜ਼ 'ਚੋਂ 93 ਆਈ. ਪੀ. ਸੀ., 22 ਆਰ. ਪੀ. ਐਕਟ, 203 ਪ੍ਰਾਪਰਟੀ ਡੀਫੇਸਮੈਂਟ, 40 ਕੋਵਿਡ-19 ਨਾਲ ਸਬੰਧਤ, 902 ਐੱਨ. ਡੀ. ਪੀ. ਐੱਸ. ਤਹਿਤ, 2109 ਆਬਕਾਰੀ ਨਾਲ ਸਬੰਧਤ, 80 ਹਥਿਆਰਾਂ ਨਾਲ ਅਤੇ 18 ਹੋਰ ਮਾਮਲੇ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਧੁਨੀ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ 17 ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਚੋਣਾਂ : ਵੋਟ ਪਾਉਣ ਲਈ 'ਵੈਕਸੀਨੇਸ਼ਨ ਸਰਟੀਫਿਕੇਟ' ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁੱਣ ਤੱਕ ਉਨ੍ਹਾਂ ਨੂੰ ਸੀਵਿਜਿਲ ਐਪ 'ਤੇ 19 ਫਰਵਰੀ ਤੱਕ ਕੁੱਲ 16,637 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ 12,194 ਸ਼ਿਕਾਇਤਾਂ ਦਾ ਨਿਪਟਾਰਾ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 45 ਮਿੰਟ 60 ਸਕਿੰਟ ਦੇ ਸਮੇਂ ਅਤੇ 94 ਫੀਸਦੀ ਸ਼ੁੱਧਤਾ ਦਰ ਨਾਲ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਇਸ ਤੋਂ ਇਲਾਵਾ ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 619 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ 'ਚੋਂ 565 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 54 ਉੱਤੇ ਕਾਰਵਾਈ ਚੱਲ ਰਹੀ ਹੈ।

ਇਸੇ ਤਰ੍ਹਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 507 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ’ਚੋਂ 467 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 40 ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2805 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ 'ਚੋਂ 2616 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇਕ ਵਾਜਿਬ ਨਹੀਂ ਸੀ ਅਤੇ 189 ਪ੍ਰਕਿਰਿਆ ਅਧੀਨ ਹਨ। ਇਸੇ ਤਰ੍ਹਾਂ ਹੋਰ ਸਰੋਤਾਂ ਰਾਹੀਂ 2259 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ 'ਚੋਂ 2238 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 21 ਪ੍ਰਕਿਰਿਆ ਅਧੀਨ ਹਨ।

  • Punjab Elections
  • Assembly Elections
  • Fair Elections
  • Chief Electoral Officer
  • ਪੰਜਾਬ ਚੋਣਾਂ
  • ਵਿਧਾਨ ਸਭਾ ਚੋਣਾਂ
  • ਨਿਰਪੱਖ ਚੋਣਾਂ
  • ਮੁੱਖ ਚੋਣ ਅਧਿਕਾਰੀ

ਤਰਨਤਾਰਨ ’ਚ ਵੱਡੀ ਵਾਰਦਾਤ, ਐੱਚ. ਡੀ. ਐੱਫ. ਸੀ. ਬੈਂਕ ’ਚ 30 ਤੋਂ 50 ਲੱਖ ਦੀ ਲੁੱਟ

NEXT STORY

Stories You May Like

  • vishal chaturvedi steps away from the digital world for  hanuman ansh
    'ਹਨੂੰਮਾਨ ਅੰਸ਼' ਲਈ ਨਿਰਮਾਤਾ ਵਿਸ਼ਾਲ ਚਤੁਰਵੇਦੀ ਨੇ ਡਿਜੀਟਲ ਦੁਨੀਆ ਤੋਂ ਪੂਰੀ ਤਰ੍ਹਾਂ ਬਣਾ ਲਈ ਸੀ ਦੂਰੀ
  • desecration of dr ambedkar s statues
    ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰਭਦਿਆਲ
  • e commerce companies ready for festive season
    ਈ-ਕਾਮਰਸ ਕੰਪਨੀਆਂ ਤਿਉਹਾਰੀ ਸੀਜ਼ਨ ਲਈ ਤਿਆਰ, ਕੁਇੱਕ ਕਾਮਰਸ ਕਾਰਨ ਵਧੀ ਰਫਤਾਰ
  • pm modi will come to punjab
    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
  • now you will be able to port fastag like a mobile sim
    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
  • peskov statement
    ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
  • brics summit 2026 amit shah
    ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • amritdhari sikh from pathankot in saudi arabia
      ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +