ਖਰੜ (ਗਗਨਦੀਪ, ਅਮਰਦੀਪ) : ਖਰੜ ਦੇ ਨਜ਼ਦੀਕੀ ਪਿੰਡ ਖਾਨਪੁਰ ਦੀ ਧੀ ਜਸਪ੍ਰੀਤ ਕੌਰ ਨੇ ਭਾਰਤੀ ਫ਼ੌਜ 'ਚ ਲੈਫਟੀਨੈਂਟ ਭਰਤੀ ਹੋ ਕੇ ਪੂਰੇ ਪਿੰਡ ਸਮੇਤ ਪੰਜਾਬ ਦਾ ਨਾਮ ਰੌਸ਼ਨ ਕਰ ਦਿੱਤਾ ਹੈ। ਜਸਪ੍ਰੀਤ ਦੇ ਲੈਫਟੀਨੈਂਟ ਭਰਤੀ ਹੋਣ 'ਤੇ ਉਸਦੇ ਮਾਪਿਆਂ ਅਤੇ ਪਿੰਡ ਵਾਸੀਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬੀਤੀ 30 ਜੁਲਾਈ ਨੂੰ ਚੇੱਨਈ 'ਚ ਹੋਈ ਪਾਸਿੰਗ ਆਊਟ ਪਰੇਡ 'ਚ ਜਸਪ੍ਰੀਤ ਕੌਰ ਦੇ ਮੋਢਿਆਂ ’ਤੇ ਲੈਫਟੀਨੈਂਟ ਦੇ ਸਟਾਰ ਉਸ ਦੇ ਮਾਤਾ ਕਰਮਜੀਤ ਕੌਰ ਤੇ ਪਿਤਾ ਇੰਦਰਜੀਤ ਸਿੰਘ ਨੇ ਲਗਾਏ।
ਇਹ ਵੀ ਪੜ੍ਹੋ : ਵੱਡੀ ਖ਼ਬਰ : PGI 'ਚ ਮੁੜ ਸ਼ੁਰੂ ਹੋਵੇਗਾ 'ਆਯੂਸ਼ਮਾਨ' ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ
ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਮਾਣ ਹੈ ਕਿ ਇਕ ਗਰੀਬ ਪਰਿਵਾਰ 'ਚੋਂ ਉੱਠ ਕੇ ਜਸਪ੍ਰੀਤ ਕੌਰ ਨੇ ਦੇਸ਼ 'ਚ ਵੱਡਾ ਸਥਾਨ ਪ੍ਰਾਪਤ ਕੀਤਾ ਹੈ। ਜਸਪ੍ਰੀਤ ਕੌਰ ਆਪਣੀ ਇਸ ਸਫ਼ਲਤਾ ਦਾ ਸਿਹਰਾ ਆਪਣੀ ਨਾਨੀ ਕੇਸਰ ਕੌਰ ਨੂੰ ਦਿੰਦੀ ਹੈ, ਜਿਨ੍ਹਾਂ ਦੀ ਪ੍ਰਰੇਨਾ ਸਦਕਾ ਅੱਜ ਉਹ ਇਸ ਵੱਡੇ ਅਹੁਦੇ 'ਤੇ ਪਹੁੰਚੀ ਹੈ।
ਇਹ ਵੀ ਪੜ੍ਹੋ : 6 ਰੁਪਏ 'ਚ ਕਰੋੜਪਤੀ ਬਣਿਆ ਪੰਜਾਬ ਪੁਲਸ ਦਾ ਕਾਂਸਟੇਬਲ, ਇਕ ਦਿਨ 'ਚ ਇੰਝ ਚਮਕ ਗਈ ਕਿਸਮਤ
ਜਸਪ੍ਰੀਤ ਕੌਰ ਆਪਣੇ ਪਰਿਵਾਰ ਸਮੇਤ ਨਾਨੀ ਕੋਲ ਪਿੰਡ ਖਾਨਪੁਰ ਵਿਖੇ ਰਹਿੰਦੀ ਹੈ। ਪਿੰਡ ਵਾਲੇ ਉਸ ਦੇ ਘਰ ਜਾ ਕੇ ਵਧਾਈਆਂ ਦੇ ਰਹੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਜਦੋਂ ਜਸਪ੍ਰੀਤ ਕੌਰ ਪਿੰਡ ਖਾਨਪੁਰ ਆਵੇਗੀ ਤਾਂ ਉਸ ਦਾ ਪੂਰਾ ਮਾਨ-ਸਨਮਾਨ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, MSP ’ਤੇ ਮੂੰਗੀ ਦੀ ਖ਼ਰੀਦ ਦੀ ਮਿਤੀ ਵਧਾਈ
NEXT STORY