ਨਕੋਦਰ (ਪਾਲੀ): ਥਾਣਾ ਸਦਰ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਨਾਬਾਲਿਗ ਮੰਦਬੁੱਧੀ ਲੜਕੀ ਨਾਲ ਜਬਰ-ਜ਼ਿਨਾਹ ਦਾ ਘਿਨਾਉਣਾ ਮਾਮਲਾ ਸਾਹਮਣੇ ਆਇਆ ਹੈ। ਸਦਰ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪਤਨੀ ਨਾਲ ਤਲਾਕ ਹੋ ਚੁੱਕਾ ਹੈ। ਉਹ ਪਿੰਡ ਦੇ ਇਕ ਜਿਮੀਂਦਾਰ ਨਾਲ ਕੰਮ ਕਰਦਾ ਹੈ। ਘਰ ਵਿਚ ਉਸ ਦਾ ਬਜ਼ੁਰਗ ਪਿਤਾ ਤੇ ਮੰਦਬੁੱਧੀ 16 ਸਾਲ ਦੀ ਨਬਾਲਿਗ ਲੜਕੀ ਰਹਿੰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਸਵੇਰ-ਸ਼ਾਮ ਦਾ ਸ਼ਡੀਊਲ ਜਾਰੀ
ਉਸ ਨੇ ਦੱਸਿਆ ਕਿ ਬੀਤੀ ਦਿਨੀਂ ਜਦੋਂ ਉਹ ਕੰਮ 'ਤੇ ਗਿਆ ਹੋਇਆ ਸੀ ਤਾਂ ਘਰ ਵਿਚ ਉਸ ਦੀ ਮੰਦਬੁੱਧੀ ਲੜਕੀ ਇਕੱਲੀ ਸੀ। ਇਸ ਦੌਰਾਨ ਨੇੜਲੇ ਪਿੰਡ ਦੇ ਇਕ ਨੌਜਵਾਨ ਨੇ ਘਰ ਆ ਕੇ ਮੰਦਬੁੱਧੀ ਨਾਬਾਲਿਗ ਲੜਕੀ ਨਾਲ ਜ਼ਬਰ-ਜਿਨਾਹ ਕੀਤਾ। ਇਸ ਸਬੰਧੀ ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਕਿਹਾ ਕਿ ਅੱਜ ਹੀ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਪੀੜਤ ਪਰਿਵਾਰ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਤਰੇ ਦੀ ਘੰਟੀ! ਨਾਜ਼ੁਕ ਬਣ ਗਏ ਹਾਲਾਤ, ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ
NEXT STORY