ਚੰਡੀਗੜ੍ਹ : ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਹੈ ਕਿ ਅਨੁਸੂਚਿਤ ਜਾਤੀਆਂ ਦੇ ਪਹਿਲੀਂ ਤੋਂ ਦਸਵੀਂ ਜਮਾਤ ਵਿੱਚ ਪੜਨ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ ਵਿੱਤੀ ਸਾਲ 2023-24 ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਿਮਾਹੀ ਬੰਦਿਸ਼ ਤੋਂ ਛੋਟ ਦਿੰਦਿਆਂ ਇਸ ਰਾਸ਼ੀ ਨੂੰ ਇਕ ਵਾਰ 'ਚ ਹੀ ਖ਼ਰਚ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਰੂਟ 'ਚੋਂ ਹਟਾਇਆ ਜਾ ਸਕਦੈ ਗੁਰਦਾਸਪੁਰ, ਜਾਣੋ ਵਜ੍ਹਾ
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਦੀ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਿੱਤੀ ਬੋਝ ਤੋਂ ਬਿਨ੍ਹਾਂ ਵਿਦਿਅਕ ਸਰੋਤਾਂ ਤੱਕ ਪਹੁੰਚ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋਗਦਾਨ ਨਿਭਾਏਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐੱਸ. ਸੀ. ਵਿਦਿਆਰਥੀਆਂ ਦੀ ਬਿਹਤਰੀ ਨਾਲ ਸਬੰਧਤ ਸਕੀਮਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਨੇਪਰੇ ਚਾੜਿਆ ਜਾਵੇ।
ਇਹ ਵੀ ਪੜ੍ਹੋ- ਮੁਕਤਸਰ ਵਿਖੇ ਡਰੇਨ 'ਚੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ 'ਚ ਨਵਾਂ ਖ਼ੁਲਾਸਾ, 4 ਦੋਸਤਾਂ ਨੇ ਦਿੱਤੀ ਸੀ ਬੇਰਹਿਮ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਲੁਧਿਆਣਾ ’ਚ ਵਾਪਰੇ ਭਿਆਨਕ ਹਾਦਸੇ ਨੇ ਘਰ ’ਚ ਪਵਾਏ ਵੈਣ, ਮੌਕੇ ’ਤੇ ਦਮ ਤੋੜ ਗਿਆ ਨੌਜਵਾਨ
NEXT STORY