ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਇਸ ਮੁਤਾਬਕ ਦੀਵਾਲੀ ਤੇ ਗੁਰਪੁਰਬ ਮੌਕੇ 2 ਘੰਟੇ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਫੈਸਲਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ ਲਿਆ ਗਿਆ ਹੈ। ਜਾਰੀ ਕੀਤੇ ਗਏ ਹੁਕਮ ਮੁਤਾਬਕ ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਹੀ ਪਟਾਕੇ ਚਲਾਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਬੱਗਾ ਅਤੇ ਵਿਸ਼ਵਾਸ ਖ਼ਿਲਾਫ਼ ਦਰਜ FIR ਰੱਦ ਕਰਨ 'ਤੇ CM ਮਾਨ ਤੇ ਕੇਜਰੀਵਾਲ 'ਤੇ ਵਰ੍ਹੇ ਪ੍ਰਤਾਪ ਬਾਜਵਾ
ਕ੍ਰਿਸਮਿਸ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮਲ 31 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ 'ਚ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ।
ਟਰਾਂਸਪੋਰਟ ਮੰਤਰੀ ਵੱਲੋਂ RTA ਦਫ਼ਤਰ ਦੀ ਅਚਨਚੇਤ ਚੈਕਿੰਗ, ਮੁਲਾਜ਼ਮਾਂ ਦੀ ਹਾਜ਼ਰੀ ਨੂੰ ਲੈ ਕੇ ਦਿੱਤੇ ਇਹ ਨਿਰਦੇਸ਼
NEXT STORY