ਚੰਡੀਗੜ੍ਹ : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਵਜ਼ੀਰਾਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿਚ ਇਸ ਫ਼ੈਸਲੇ ਬਾਰੇ ਦੱਸਿਆ ਅਤੇ ਕਿਹਾ ਕਿ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਕੁਦਰਤੀ ਸਰੋਤਾਂ ਨਾਲ ਲਗਾਤਾਰ ਵਿਸ਼ਵਾਸਘਾਤ ਅਤੇ ਸ਼ੋਸ਼ਣ ਦੀ ਨਿੰਦਾ ਕੀਤੀ। ਉਨ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਤਰੁਣ ਚੁੱਘ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ ਆਗੂਆਂ ਨੂੰ ਸਿੱਧੇ ਤੌਰ ’ਤੇ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੀ ਭਲਾਈ ਜਾਂ ਭਾਜਪਾ ਪ੍ਰਤੀ ਆਪਣੀ ਵਫ਼ਾਦਾਰੀ ਵਿਚੋਂ ਇਕ ਦੀ ਚੋਣ ਕਰਨ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡਾ ਝਟਕਾ, ਹੁਣ ਪੈ ਗਿਆ ਨਵਾਂ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਪਾਣੀਆਂ ਲਈ ਮੋਰਚੇ ਲਾਉਣਗੇ ਕਿਸਾਨ, ਬਲਬੀਰ ਸਿੰਘ ਰਾਜੇਵਾਲ ਨੇ ਕੀਤਾ ਐਲਾਨ
NEXT STORY