ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਬੋਰਡਾਂ, ਕਾਰਪੋਰੇਸ਼ਨਾਂ, ਅਥਾਰਟੀਆਂ ਅਤੇ ਕਮੇਟੀਆਂ ’ਚ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਸੂਚੀ ਅਨੁਸਾਰ ਕੁੱਲ 111 ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ’ਚ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਚੇਅਰਮੈਨ ਤੇ ਸੀਨੀਅਰ ਵਾਈਸ ਚੇਅਰਮੈਨ : ਪ੍ਰਜਾਪਤ ਸਮਾਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਵਜੋਂ ਬਾਲ ਕ੍ਰਿਸ਼ਨ ਫ਼ੌਜੀ ਅਤੇ ਇੰਪਰੂਵਮੈਂਟ ਟਰੱਸਟ ਫ਼ਾਜ਼ਿਲਕਾ ਦੇ ਚੇਅਰਮੈਨ ਵਜੋਂ ਅਤੁਲ ਨਾਗਪਾਲ ਨੂੰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼
ਸੁਸਾਇਟੀ ਫਾਰ ਪ੍ਰਮੋਸ਼ਨ ਆਫ ਇਨਫਾਰਮੇਸ਼ਨ ਟੈਕਨਾਲੋਜੀ ਇੰਡਸਟਰੀ ਦੇ ਸੀਨੀਅਰ ਵਾਈਸ ਚੇਅਰਮੈਨ ਜਗਦੀਸ਼ ਰਾਜਾ, ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਸੀਨੀਅਰ ਵਾਈਸ ਚੇਅਰਮੈਨ ਡਾ. ਕਮਲਜੀਤ ਸਿੰਘ (ਕੇ. ਜੇ.) ਅਤੇ ਜੀ. ਈ.ਐੱਨ. ਸੀ. ਓ. ਦੇ ਸੀਨੀਅਰ ਵਾਈਸ ਚੇਅਰਮੈਨ ਅਸ਼ੋਕ ਕੁਮਾਰ ਬੁੱਟਰ ਬਣਾਏ ਗਏ ਹਨ।
ਇਹ ਵੀ ਪੜ੍ਹੋ : 'ਵਾਰਿਸ ਪੰਜਾਬ ਦੇ' ਵੱਲੋਂ ਮਜੀਠਾ ਤੋਂ ਉਮੀਦਵਾਰ ਦਾ ਐਲਾਨ
ਵਾਈਸ ਚੇਅਰਮੈਨ : ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟ੍ਰੇਨਿੰਗ ਦੇ ਵਾਈਸ ਚੇਅਰਮੈਨ ਪ੍ਰੋ. ਭੀਮ ਇੰਦਰ ਸਿੰਘ, ਪੰਜਾਬ ਇਨਫੋਟੈੱਕ ਦੇ ਵਾਈਸ ਚੇਅਰਮੈਨ ਪਵਨ ਗੁਪਤਾ ਕਾਕੂ, ਪੀ.ਈ.ਡੀ. ਦੇ ਵਾਈਸ ਚੇਅਰਮੈਨ ਧੀਰਜ ਦੱਦਾਹੂਰੀਆ ਅਤੇ ਜੀ. ਈ. ਐੱਨ. ਸੀ. ਓ. ਦੇ ਵਾਈਸ ਚੇਅਰਮੈਨ ਜਿੰਮੀ ਕਾਲਾ ਨਿਯੁਕਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ ਪੰਗਾ
ਡਾਇਰੈਕਟਰ : ਪੰਜਾਬ ਇਨਫੋਟੈੱਕ ਦੇ ਡਾਇਰੈਕਟਰ ਗੌਰਵ ਅਗਰਵਾਲ, ਪੀ. ਈ. ਡੀ. ਦੇ ਡਾਇਰੈਕਟਰ ਅੰਸ਼ੁਲ ਅਰੋੜਾ, ਸੁਖਵਿੰਦਰ ਸਿੰਘ ਭਾਂਬਰੀ, ਕ੍ਰਿਸ਼ਨ ਬੌਬੀ ਵਰਮਾ, ਮਨਿੰਦਰ ਸਿੰਘ ਭੱਟੋਂ, ਨਰਿੰਦਰ ਮੱਕੜ, ਚੰਦਨ ਚਨਾਲੀਆ, ਤਰੁਣ ਅਰੋੜਾ ਅਤੇ ਅਮਰਿੰਦਰਪਾਲ ਸਿੰਘ ਐੱਮ. ਪੀ. ਜਵੱਦੀ ਨੂੰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਪਟਿਆਲਾ ਦੇ ਡਾਇਰੈਕਟਰ ਬੂਟਾ ਸਿੰਘ ਅਤੇ ਡਾ. ਵਜ਼ੀਰ ਜੱਸਲ, ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਕਸ਼ਮੀਰ ਖਿਲਾਇਆ ਤੇ ਪੰਜਾਬ ਵਾਟਰ ਰਿਸੋਰਸਿਜ਼ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਦਵਿੰਦਰ ਸਿੰਘ ਬਡੇਸ਼ਾ ਤੇ ਸ਼ੈਮੀ ਓਬਰਾਏ ਬਣਾਏ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 'ਸਵਾਈਨ ਫਲੂ' ਦੀ ਦਸਤਕ, ਸਾਵਧਾਨ ਰਹਿਣ ਲੋਕ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼
NEXT STORY