ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐੱਸ.ਏ.ਐੱਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਕੁੱਲ 2549 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 2549 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਬੇਹੱਦ ਸੌਖਾਲੀ ਕੀਤੀ ਗਈ ਇਹ ਪ੍ਰਕਿਰਿਆ

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 38, ਬਠਿੰਡਾ ਦੇ 33, ਫਰੀਦਕੋਟ ਦੇ 62, ਫਿਰੋਜ਼ਪੁਰ ਦੇ 8, ਸ੍ਰੀ ਫਤਿਹਗੜ੍ਹ ਸਾਹਿਬ ਦੇ 28, ਫਾਜਿਲਕਾ 67, ਹੁਸ਼ਿਆਰਪੁਰ ਦੇ 195, ਜਲੰਧਰ ਦੇ 85, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 175, ਸ੍ਰੀ ਮੁਕਤਸਰ ਸਾਹਿਬ ਦੇ 89, ਪਟਿਆਲਾ ਦੇ 406, ਪਠਾਨਕੋਟ ਦੇ 224, ਰੂਪਗਨਰ ਦੇ 384, ਐਸ.ਏ.ਐਸ. ਨਗਰ ਦੇ 230, ਸੰਗਰੂਰ ਦੇ 280, ਮਲੇਰਕੋਟਲਾ ਦੇ 99 ਅਤੇ ਤਰਨਤਾਰਨ ਦੇ 119 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਭੰਡਾਰੇ ਮੌਕੇ 6 ਲੱਖ ਦੇ ਕਰੀਬ ਸੰਗਤ ਪਹੁੰਚੀ ਡੇਰਾ ਬਿਆਸ, ਸਤਿਸੰਗ 'ਚ ਜਾਣੋ ਕੀ ਬੋਲੇ ਬਾਬਾ ਗੁਰਿੰਦਰ ਸਿੰਘ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ (ਡੀ ਬੀ ਟੀ ਰਾਹੀਂ) ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਇੰਸਪੈਕਟਰ ਸਮੇਤ ਪੰਜ ਮੁਲਾਜ਼ਮਾਂ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ, ਐੱਸ. ਐੱਸ. ਪੀ. ਤੋਂ ਮੰਗਿਆ ਹਲਫਨਾਮਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Elon Musk ਦੇ 14ਵੇਂ ਬੱਚੇ ਦਾ ਪੰਜਾਬ ਨਾਲ ਹੈ ਖਾਸ ਸਬੰਧ, ਜਾਣੋ ਕਿਵੇਂ
NEXT STORY