ਬਟਾਲਾ (ਬੇਰੀ)–ਪੰਜਾਬ ਸਰਕਾਰ ਨੇ ਪਿੰਡ ਪੱਧਰ 'ਤੇ ਕੋਰ ਬੈਂਕਿੰਗ ਸੇਵਾਵਾਂ ਮੁਹੱਈਆ ਕਰਨ ਲਈ ਪਿੰਡਾਂ 'ਚ ਸਥਿਤ 3535 ਪ੍ਰਾਇਮਰੀ ਖੇਤੀ ਸਹਿਕਾਰੀ ਸੋਸਾਇਟੀਆਂ (ਪੀ. ਏ. ਸੀ. ਐੱਸ.) ਤੇ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ (ਡੀ. ਸੀ. ਸੀ. ਬੀ.) 'ਚ ਮਾਈਕਰੋ ਏ. ਟੀ. ਐੱਮਜ਼ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦੀ ਮਾਲੀ ਸਥਿਤੀ ਸੁਧਾਰਨ ਤੇ ਪੰਜਾਬ 'ਚ ਵਿਕਾਸ ਦੀ ਰਫਤਾਰ ਤੇਜ਼ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਤੇ ਸਹਿਕਾਰਤਾ ਵਿਭਾਗ ਨੇ ਆਪਣੇ ਮਿੱਥੇ ਟੀਚਿਆਂ ਦੀ ਪੂਰਤੀ ਕਰਨ ਦੇ ਮੰਤਵ ਤਹਿਤ ਪਿੰਡ ਵਾਸੀਆਂ ਦੀਆਂ ਬਰੂਹਾਂ 'ਤੇ ਸਹਿਕਾਰੀ ਸੇਵਾਵਾਂ ਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਨਾਲ ਰਾਜ ਦੇ 20 ਜ਼ਿਲਾ ਕੇਂਦਰੀ ਸਹਿਕਾਰੀ ਬੈਂਕ ਪਹਿਲਾਂ ਹੀ ਦੇਸ਼ ਦੇ ਮੋਹਰੀ ਸਹਿਕਾਰੀ ਅਦਾਰੇ ਬਣ ਚੁੱਕੇ ਹਨ, ਜਿਨ੍ਹਾਂ 'ਚ ਏ. ਟੀ. ਐੱਮ., ਪੀ. ਓ. ਐੱਸ/ਈ-ਕਾਮਰਸ ਸੇਵਾਵਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਪ੍ਰਾਪਤੀ ਲਈ ਨਾਬਾਰਡ ਵੱਲੋਂ ਸਨਮਾਨਤ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਯੁੱਗ ਦੌਰਾਨ ਰਾਜ ਦੇ ਪ੍ਰਮੁੱਖ ਸਹਿਕਾਰੀ ਬੈਂਕ ਨੇ ਬੈਂਕਿੰਗ ਸਹੂਲਤਾਂ ਤੋਂ ਸੱਖਣੇ ਪਿੰਡਾਂ ਵਿਚ ਡਿਜੀਟਲ ਬੈਂਕਿੰਗ ਰਾਹੀਂ ਸੇਵਾਵਾਂ ਦੇਣ ਦੀ ਯੋਜਨਾ ਬਣਾਈ ਹੈ।
ਬਾਜਵਾ ਨੇ ਕਿਹਾ ਕਿ ਇਨ੍ਹਾਂ ਉਪਰਕਨਾਂ ਰਾਹੀਂ ਆਮ ਲੋਕਾਂ ਨੂੰ ਬੈਂਕ ਖਾਤਿਆਂ 'ਚ ਬਕਾਇਆ ਦੀ ਪੜਤਾਲ, ਨਕਦੀ ਜਮ੍ਹਾ ਕਰਨ ਜਾਂ ਕਢਵਾਉਣ, ਪੈਸੇ ਭੇਜਣ ਤੇ ਪ੍ਰਾਪਤ ਕਰਨ ਵਰਗੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹੁਣ ਪਿੰਡ ਵਾਸੀਆਂ ਨੂੰ ਏ. ਟੀ. ਐੱਮ. ਦੀ ਭਾਲ ਕਰਨ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ।
ਨਾਜਾਇਜ਼ ਮਾਈਨਿੰਗ ਨੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਲਾਈ ਭਾਰੀ ਢਾਅ
NEXT STORY