ਬਠਿੰਡਾ (ਬਿਊਰੋ) - 5178 ਮਾਸਟਰ ਕਾਰਡ ਯੂਨੀਅਨ ਵਲੋਂ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਅਧਿਆਪਕਾਂ ਨੂੰ ਅਪ੍ਰੈਲ 2019 ਤੋਂ ਰੈਗੂਲਰ ਕਰਨ ਦੇ ਬਿਆਨ ਦੇ ਵਿਰੋਧ 'ਚ ਦੀਵੇ ਵੇਚ ਕੇ ਕਾਲੀ ਦੀਵਾਲੀ ਮਨਾਈ। ਇਸ ਮੌਕੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਨ ਲਈ ਸੜਕਾਂ ਦੇ ਕਿਨਾਰਿਆਂ 'ਤੇ ਦੀਵੇ ਵੇਚ ਕੇ ਅਤੇ ਖਾਲੀ ਬਰਤਨ ਖੜਕਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਰੋਸ ਮਾਰਚ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਕੱਢਿਆ।
ਜਾਣਕਾਰੀ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਅਧਿਆਪਕਾਂ ਦੇ ਤਿੰਨ ਸਾਲ 2017 ਦੌਰਾਨ ਹੀ ਪੂਰੇ ਹੋ ਗਏ ਸੀ ਪਰ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਅਤੇ ਹੁਣ ਸਰਕਾਰ ਉਨ੍ਹਾਂ ਨੂੰ 2019 'ਚ ਪੱਕੇ ਕਰਨ ਦਾ ਦਾਅਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਸ ਸਮੇਂ ਤੱਕ ਉਨ੍ਹਾਂ ਵਲੋਂ ਸੰਘਰਸ਼ ਕੀਤਾ ਜਾਵੇਗਾ ਅਤੇ ਉਹ ਦੀਵਾਲੀ ਨਹੀਂ ਮਨਾਉਣਗੇ।
ਖਡੂਰ ਸਾਹਿਬ 'ਚ ਬ੍ਰਹਮਪੁਰਾ ਦਾ ਸ਼ਕਤੀ ਪ੍ਰਦਰਸ਼ਨ, ਸੁਖਬੀਰ ਲਈ ਖਤਰੇ ਦੀ ਘੰਟੀ!
NEXT STORY